India

ਰਿਲਾਇੰਸ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ, ਈਮੇਲ ਰਾਹੀਂ ਮੰਗੀ ਕਰੋੜਾਂ ਦੀ ਰੰਗਦਾਰੀ…

Reliance Chairman Mukesh Ambani received a threat, demanded crores through email...

ਦਿੱਲੀ : ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। । ਧਮਕੀ ਦੇਣ ਵਾਲੇ ਵਿਅਕਤੀ ਨੇ ਮੁਕੇਸ਼ ਅੰਬਾਨੀ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਆਪਣੀ ਜਾਨ ਗੁਆਉਣੀ ਪਵੇਗੀ। ਸੂਤਰਾਂ ਨੇ ਦੱਸਿਆ ਕਿ 27 ਅਕਤੂਬਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਮੁਕੇਸ਼ ਅੰਬਾਨੀ ਦੀ ਈਮੇਲ ਆਈਡੀ ‘ਤੇ ਧਮਕੀ ਭਰੀ ਈਮੇਲ ਭੇਜੀ ਸੀ।

ਇਸ ਮਾਮਲੇ ‘ਚ ਮੁੰਬਈ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ. ਮੁੰਬਈ ਪੁਲਸ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਧਮਕੀ ਸੰਬੰਧੀ ਈਮੇਲ 27 ਅਕਤੂਬਰ ਸ਼ੁੱਕਰਵਾਰ ਨੂੰ ਮਿਲੀ ਸੀ। ਮਾਮਲਾ ਸਾਹਮਣੇ ਆਉਣ ਤੋਂ ਤੁਰੰਤ ਬਾਅਦ, ਮੁੰਬਈ ਦੇ ਗਾਮਦੇਵੀ ਪੁਲਿਸ ਸਟੇਸ਼ਨ ‘ਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 387 ਅਤੇ 506 (2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਚੱਲ ਰਹੀ ਹੈ।‘

ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਧਮਕੀ ਦੇਣ ਵਾਲਾ ਕੌਣ ਹੈ? ਧਮਕੀ ਭਰੀ ਈਮੇਲ ‘ਚ ਲਿਖਿਆ ਗਿਆ ਸੀ ਕਿ“IF you don’t give us 20 crore rupees, we will kill you, we have the best shooters in india.”(ਕਿ ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ, ਸਾਡੇ ਕੋਲ ਭਾਰਤ ‘ਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।)

ਇਹ ਈਮੇਲ ਮਿਲਣ ਤੋਂ ਬਾਅਦ, ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਜਿਹਾ ਨਹੀਂ ਹੈ ਕਿ ਮੁਕੇਸ਼ ਅੰਬਾਨੀ ਨੂੰ ਪਹਿਲੀ ਵਾਰ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਮਹੀਨੇ ‘ਚ ਇਕ ਵਿਅਕਤੀ ਨੇ ਨਾਗਪੁਰ ਪੁਲਿਸ ਕੰਟਰੋਲ ਰੂਮ ‘ਤੇ ਫੋਨ ਕਰਕੇ ਮੁਕੇਸ਼ ਅੰਬਾਨੀ ਦੇ ਐਂਟੀਲੀਆ ਸਥਿਤ ਘਰ ‘ਚ ਧਮਾਕਾ ਕਰਨ ਦੀ ਧਮਕੀ ਦਿੱਤੀ ਸੀ। ਧਮਕੀ ਮਿਲਣ ਤੋਂ ਤੁਰੰਤ ਬਾਅਦ ਐਂਟੀਲੀਆ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ।