‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਛਿੜੇ ਕਿਸਾਨਾਂ ਦੇ ਅੰਦੋਲਨ ਨੂੰ ਦੇਸ਼ ਦੇ ਹਰ ਇੱਕ ਰਾਜ, ਸ਼ਹਿਰ ਅਤੇ ਪਿੰਡ ਤੋਂ ਸਮਰਥਨ ਮਿਲ ਰਿਹਾ ਹੈ। ਜਿਸ ਨੂੰ ਵੇਖ ਅੱਜ ਮਹਾਂਰਾਸ਼ਟਰ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ।
ਕਿਸਾਨਾਂ ਨੇ ਅੰਬਾਨੀ, ਅਡਾਨੀ ਅਤੇ ਮੋਦੀ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆ ਨੂੰ ਫਾਇਦਾ ਦੇਣ ਦੇ ਚੱਕਰ ਵਿੱਚ ਕਿਸਾਨਾਂ ਨੂੰ ਲੁੱਟ ਰਹੀ ਹੈ।
ਉਨ੍ਹਾਂ ਕੇਂਦਰ ਸਰਕਾਰ ‘ਤੇ ਇਲਜ਼ਾਮ ਲਗਾਏ ਕਿ ਸਰਕਾਰ ਅੰਬਾਨੀ ਤੇ ਅਡਾਨੀ ਨੂੰ ਸਹੂਲਤਾਂ ਦੇ ਕੇ ਦੇਸ਼ ਦੇ ਕਿਸਾਨ ਦੇ ਢਿੱਡ ‘ਤੇ ਲੱਤ ਮਾਰਨ ਵਾਲਾ ਕੰਮ ਕਰ ਰਹੀ ਹੈ। ਇਸ ਦੇ ਨਾਲ ਪ੍ਰਦਰਸ਼ਨਕਾਰੀਆਂ ਨੇ ਰਿਲਾਇੰਸ ਕੰਪਨੀਆਂ ਤੇ ਪੈਟਰੋਲ ਪੰਪਾਂ ਤੇ ਭਾਜਪਾ ਸਰਕਾਰ ਦੇ ਮੁਰਦਾਬਾਦ ਦੇ ਨਾਅਰੇ ਅਤੇ ਕਿਸਾਨ ਏਕਤਾ ਜ਼ਿੰਦਾਬਾਦ ਤੇ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਗਾਏ।