The Khalas Tv Blog Punjab ਇਸ ਮਾਮਲੇ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਰਾਹਤ
Punjab

ਇਸ ਮਾਮਲੇ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਰਾਹਤ

ਡੀਜੀਪੀ ਗੌਰਵ ਯਾਦਵ ਨੂੰ ਸੈਂਟਰਲ ਐਡਮਿਨਿਸਟੇਸ਼ਨ ਟ੍ਰਿਬਿਊਨਲ (CAT) ਤੋਂ ਵੱਡੀ ਰਾਹਤ ਮਿਲੀ ਹੈ। ਕੈਟ ਨੇ ਗੌਰਵ ਯਾਦਵ ਖਿਲਾਫ਼ ਡੀਜੀਪੀ ਅਹੁਦੇ ‘ਤੇ ਨਿਯੁਕਤੀ ਨੂੰ ਲੈ ਕੇ ਦਾਖਲ ਕੀਤੀ ਡੀਜੀਪੀ ਵੀਕੇ ਭੰਵਰਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਦੱਸ ਦਈਏ ਕਿ ਡੀਜੀਪੀ ਵੀ.ਕੇ. ਭੰਵਰਾ ਨੇ ਗੌਰਵ ਯਾਦਵ ਦੀ ਨਿਯੁਕਤੀ ਦੇ ਖਿਲਾਫ ਦਾਇਰ ਪਟੀਸ਼ਨ ‘ਚ ਕਿਹਾ ਸੀ ਕਿ ਗੌਰਵ ਯਾਦਵ ਦੀ ਡੀਜੀਪੀ ਦੇ ਅਹੁਦੇ ‘ਤੇ ਨਿਯੁਕਤੀ ਯੂ.ਪੀ.ਐਸ.ਸੀ. (UPSC) ਦੀਆਂ ਵਿਵਸਥਾਵਾਂ ਅਤੇ ਪ੍ਰਕਿਰਿਆ ਦੇ ਮੁਤਾਬਕ ਨਹੀਂ ਕੀਤੀ ਗਈ ਹੈ। ਇਸਤੋਂ ਇਲਾਵਾ ਨਿਯੁਕਤੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਵੀ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਡੀਜੀਪੀ ਅਹੁਦੇ ‘ਤੇ ਤੈਅ ਨਿਯਮਾਂ ਅਨੁਸਾਰ ਨਿਯੁਕਤੀ ਕਰਨ ਦੀ ਗੱਲ ਕਹਿ ਚੁੱਕਾ ਹੈ।

ਦਰਅਸਲ ਇਹ ਜੰਗ ਉਦੋਂ ਸ਼ੁਰੂ ਹੋਈ ਜਦੋਂ ਸੂਬਾ ਸਰਕਾਰ ਨੇ 1987 ਬੈਚ ਦੇ ਆਈਪੀਐਸ ਅਧਿਕਾਰੀ ਵੀਕੇ ਭਾਵਰਾ ਦੀ ਥਾਂ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਤਰਫੋਂ ਕੈਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਇਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਡੀਜੀਪੀ ਨਿਯੁਕਤ ਕਰਨ ਲਈ ਯੂਪੀਐਸਈ ਨਿਯਮਾਂ ਨੂੰ ਤੋੜਿਆ ਗਿਆ ਸੀ। ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕੀਤੀ ਗਈ। ਇਹ ਮਾਮਲਾ ਕਰੀਬ ਇੱਕ ਸਾਲ ਤੋਂ ਕੈਟ ਵਿੱਚ ਚੱਲ ਰਿਹਾ ਸੀ।

 

 

Exit mobile version