Punjab

ਆਮ ਲੋਕਾਂ ਨੂੰ ਰਾਹਤ , ਮੁੱਖ ਮੰਤਰੀ ਮਾਨ ਨੇ ਕਰਵਾਇਆ ਇੱਕ ਹੋਰ ਟੋਲ ਪਲਾਜ਼ਾ ਬੰਦ

Relief to the common people Chief Minister Mann has closed another toll plaza

ਹੁਸ਼ਿਆਰਪੁਰ :  ਅੱਜ ਜਿਥੇ ਇੱਕ ਪਾਸੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਕਈ ਟੋਲ ਪਲਾਜ਼ੇ ਬੰਦ ਕਰਵਾਉਣ ਦਾ ਐਲਾਨ ਕੀਤਾ ਹੈ,ਉਥੇ ਦੂਜੇ ਪਾਸੇ ਪੰਜਾਬ ਦੇ ਇੱਕ ਟੋਲ ਪਲਾਜ਼ੇ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ( cm Bhagwant Singh Mann ) ਨੇ ਅੱਜ ਬੰਦ ਕਰਵਾ ਦਿੱਤਾ ਹੈ।

ਟਾਂਡਾ ਰੋਡ ’ਤੇ ਬਣੇ ਲਾਚੋਵਾਲ ਟੋਲ ਪਲਾਜ਼ੇ ( Lachowal Toll Plaza  ) ਦੀ ਮਿਆਦ 14 ਦਸੰਬਰ ਦੀ ਅੱਧੀ ਰਾਤ ਨੂੰ ਖ਼ਤਮ ਹੋ ਗਈ ਸੀ,ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਅੱਜ ਇਸ ਨੂੰ ਲੋਕਾਂ ਦੇ ਹਵਾਲੇ ਕਰ ਦਿੱਤਾ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ। ਇਹ ਸੜਕ ਹੁਸ਼ਿਆਰਪੁਰ ਤੋਂ ਟਾਂਡੇ ਨੂੰ ਜਾਂਦੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਾ ਵਾਲਿਆਂ ਦੇ ਖਿਲਾਫ਼ ਧੋਖਾਧੜੀ ਕਰਨ ਦਾ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ। ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਕਿਵੇਂ ਸਰਕਾਰਾਂ ਨੇ ਆਮ ਲੋਕਾਂ ਨੂੰ ਲੁੱਟਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਖੁੱਲੀ ਛੁੱਟ ਦਿੱਤੀ ਹੋਈ ਸੀ। ਮੁੱਖ ਮੰਤਰੀ ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਸਬੰਧੀ ਦਸਤਾਵੇਜ਼ ਦਿਖਾਉਂਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਕਾਫੀ ਖੁਲਾਸੇ ਹੋਣਗੇ।

ਮਾਨ ਨੇ ਕਿਹਾ ਕਿ ਅੱਜ ਜੋ ਹੁਸ਼ਿਆਰਪੁਰ ਵਿਖੇ ਲਾਚੋਵਾਲ ਟੋਲ ਪਲਾਜ਼ਾ ਨੂੰ ਅੱਜ ਬੰਦ ਕਰਵਾਇਆ ਗਿਆ ਹੈ,ਉਸ ਦੀ 27.90 ਕਿਲੋਮੀਟਰ ਦੀ ਸਮਰੱਥਾ ਹੈ ਅਤੇ ਤਤਕਾਲੀ ਪੰਜਾਬ ਸਰਕਾਰ ਨੇ ਇੱਥੇ 7.76 ਕਰੋੜ ਦੀ ਲਾਗਤ ਨਾਲ ਸੜਕ ਬਣਾਈ ਸੀ।

 

ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ 15 ਸਾਲ ਲਈ ਇਸ ਟੋਲ ਪਲਾਜ਼ੇ ਦਾ ਠੇਕਾ ਇੱਕ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਹੋਇਆ ਸੀ । ਮਾਨ ਨੇ ਦਾਅਵਾ ਕੀਤਾ ਹੈ ਕਿ 1 ਲੱਖ 94 ਹਜ਼ਾਰ ਰੋਜਾਨਾ ਦੀ ਆਮਦਨ ਵਾਲੇ ਇਸ ਟੋਲ ਪਲਾਜ਼ੇ ਦੀ ਸਾਲਾਨਾ ਆਮਦਨ 7 ਕਰੋੜ ਹੈ।

 

ਮੁੱਖ ਮੰਤਰੀ ਮਾਨ ਤਤਕਾਲੀ ਬਾਦਲ ਅਤੇ ਕੈਪਟਨ ਸਰਕਾਰ ‘ਤੇ ਵਰਦਿਆਂ ਕਿਹਾ ਕਿ ਬਾਦਲਾਂ ਨੇ 10 ਸਾਲ ਦਾ ਰਾਜ ਵਿੱਚ ਇਸ ਕੰਪਨੀ ਨੂੰ ਇਹ ਨਹੀਂ ਪੁੱਛਿਆ ਕਿ ਉਹ ਐਗਰੀਮੈਂਟ ਦੀਆਂ ਸ਼ਰਤਾਂ ਦੀ ਉਲੰਘਣਾ ਕਿਉਂ ਕਰ ਰਹੀ ਹੈ। ਇਸੇ ਤਰ੍ਹਾਂ ਕੈਪਟਨ ਸਰਕਾਰ ਨੇ ਵੀ ਇਸ ਨੂੰ ਨਜ਼ਰਅੰਦਾਜ਼ ਕੀਤਾ ਹੈ।

ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ ‘ਤੇ ਲੱਗਣ ਵਾਲੇ ਤਿੰਨ ਟੋਲ ਪਲਾਜ਼ੇ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਸੜਕਾਂ ਬਣਾਏ ਹੀ ਟੋਲ ਪਲਾਜ਼ੇ ਲਗਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਟੋਲ ਪਲਾਜ਼ਾ ‘ਤੇ ਮਿਆਦ ਦੀ ਆਖਰੀ ਤਾਰੀਖ ਲਿਖਣੀ ਲਾਜ਼ਮੀ ਹੋਵੇਗੀ। ਪੰਜਾਬ ਦੇ ਲੋਕਾਂ ਦੇ ਪੈਸੇ ਦੀ ਬਰਬਾਦੀ ਨਹੀਂ ਹੋਣ ਦੇਵਾਂਗੇ। ਪੰਜਾਬ ਦੇ ਉਜਾੜੇ ਦਾ ਹਿਸਾਬ ਕੈਪਟਨ-ਬਾਦਲਾਂ ਤੋਂ ਲੈ ਕੇ ਹੀ ਰਹਾਂਗੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੰਪਨੀ ਨੇ ਕੋਰੋਨਾ ਨਾਲ ਨੁਕਸਾਨ ਦੀ ਗੱਲ ਕਹੀ। ਜਿਸ ਦੇ ਜਵਾਬ ਵਿੱਚ ਮੈਂ ਉਨ੍ਹਾਂ ਨੂੰ ਕਿਹਾ ਕਿ ਕੋਰੋਨਾ ਕੁਦਰਤੀ ਆਫਤ ਸੀ। ਪੂਰੀ ਦੁਨੀਆ ਨੂੰ ਇਸ ਨਾਲ ਨੁਕਸਾਨ ਹੋਇਆ। ਆਮ ਲੋਕਾਂ ਨੂੰ ਵੀ ਘਾਟਾ ਪਿਆ ਹੈ। ਸਾਰਿਆਂ ਨੂੰ ਘਾਟਾ ਸਹਿਣਾ ਪਿਆ ਤਾਂ ਕੰਪਨੀ ਵੀ ਸਹਿਣ ਕਰੇ। ਕਿਸਾਨ ਅੰਦੋਲਨ ਵਿਚ ਕੇਂਦਰ ਸਰਕਾਰ ਨੇ ਗਲਤ ਕਾਨੂੰਨ ਬਣਾਏ ਸੀ। ਇਹ ਪੂਰੇ ਦੇਸ਼ ਦਾ ਅੰਦੋਲਨ ਸੀ। ਇਹ ਪੂਰੇ ਦੇਸ਼ ਦਾ ਅੰਦੋਲਨ ਸੀ। ਮਾਨ ਨੇ ਇਹ ਵੀ ਸਾਫ਼ ਕੀਤਾ ਹੈ ਕਿ ਕੰਪਨੀ ਨੂੰ ਕੋਈ ਮੁਆਵਜ਼ਾ ਨਹੀਂ ਦਿਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਲਾਚੋਵਾਲ ਟੋਲ ਪਲਾਜ਼ਾ ਚਲਾਉਣ ਵਾਲੀ ਕੰਪਨੀ ਪੀ ਡੀ ਅਗਰਵਾਲ The Infrastructure Company ਨੇ ਪਿਛਲੇ 15 ਸਾਲਾਂ ਤੋਂ ਇੱਕ ਵੀ ਸ਼ਰਤ ਪੂਰੀ ਨਹੀਂ ਕੀਤੀ ਹੈ।
ਤੇ ਐਗਰੀਮੈਂਟ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ।ਇਸ ਲਈ ਕੰਪਨੀ ਦੇ ਖ਼ਿਲਾਫ਼ ਨੋਟਿਸ ਕੱਢ ਕੇ ਐੱਫ਼ਆਈਆਰ ਕੀਤੀ ਗਈ ਹੈ।

 

ਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ 1 ਕਰੋੜ 94 ਲੱਖ ਰੁਪਏ ਦਾ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਟੋਲ ਪਲਾਜ਼ਿਆਂ ਦੀ ਵੀ ਵਾਰੀ ਆਵੇਗੀ ਤੇ ਜਿਸ ਟੋਲ ਪਲਾਜ਼ਾ ਨੇ ਸ਼ਰਤਾਂ ਦੀ ਉਲੰਘਣਾ ਕੀਤੀ ਹੈ, ਉਸ ਦੀ ਲਿਸਟ ਸਾਡੇ ਕੋਲ ਹੈ। ਮਾਨ ਨੇ ਖੁਲਾਸਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਟੋਲ ਪਲਾਜ਼ਾ ਦੀਆਂ ਕੰਪਨੀਆਂ ਸਬੰਧੀ ਵੱਡੇ ਖ਼ੁਲਾਸੇ ਹੋਣਗੇ।

ਇਸ ਤੋਂ ਇਲਾਵਾ ਬਿਨਾਂ ਕਿਸੇ ਦੀ ਨਾਂ ਲਏ ਮਾਨ ਨੇ ਵਿਰੋਧੀਆਂ ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਕੁੱਝ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬੁਰਾਈ ਕਰਨ ਲਈ ਹੋਰ ਕੁਝ ਨਾ ਮਿਲਿਆ ਤਾਂ ਉਨ੍ਹਾਂ ਨੇ ਮੇਰਾ ਬੂਟਾਂ ‘ਤੇ ਹੀ ਨਜ਼ਰ ਰੱਖ ਲਈ।

ਸੀਐਮ ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਨੂੰ ਵਿਸ਼ਵਾਸ ਦੁਆਉਂਦੇ ਹੋਏ ਕਿਹਾ ਹੈ ਕਿ ਪੰਜਾਬ ਦਾ ਇੱਕ ਪੈਸਾ ਵੀ ਲੁੱਟਣ ਨਹੀਂ ਦਿੱਤਾ ਜਾਵੇਗਾ ਸਗੋਂ ਵਿਆਜ ਸਮੇਤ ਵਾਪਸ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਸਵਾਲ ਚੁੱਕਿਆ ਹੈ ਕਿ ਸੰਗਰੂਰ ਤੋਂ ਲੁਧਿਆਣਾ ਜਾਣ ‘ਤੇ 70 ਕਿਲੋਮੀਟਰ ਜਾਣ ਵਿਚ 2 ਟੋਲ ਪਲਾਜ਼ਾ ਹਨ ਤੇ ਇਸ ਸੜ੍ਹਕ ‘ਤੇ ਸਫਰ ਕਰਦੇ ਹੋਏ ,ਜਿਨ੍ਹਾਂ ਦਾ ਡੀਜ਼ਲ ਲੱਗਦਾ ਹੈ, ਓਨਾਂ ਹੀ ਟੋਲ ਟੈਕਸ ਲੱਗਦਾ ਹੈ। ਜਦੋਂ ਸ਼ੋਅਰੂਮ ਤੋਂ ਗੱਡੀ ਖਰੀਦਦੇ ਹੋ ਤਾਂ 8 ਫੀਸਦੀ ਰੋਡ ਟੈਕਸ ਦਿੰਦੇ ਹਾਂ ਤਾਂ ਫਿਰ ਟੋਲ ਟੈਕਸ ਕਿਉਂ ਦਿੰਦੇ ਹੋ?