‘ਦ ਖ਼ਾਲਸ ਬਿਊਰੋ : ਪੰਜਾਬ ਦੀ ਰਾਜਨੀਤੀ ਵਿੱਚ ਅੱਜ ਦੋ ਲੀਡਰਾਂ ਲਈ ਬੜਾ ਅਹਿਮ ਦਿਨ ਰਿਹਾ। ਇੱਕ ਨੂੰ ਅਦਾਲਤ ਵੱਲੋਂ ਝ ਟਕਾ ਮਿਲਿਆ ਤਾਂ ਦੂਜੇ ਲੀਡਰ ਦੇ ਰਿਸ਼ਤੇਦਾਰ ਨੂੰ ਰਾਹਤ। ਮਨੀ ਲਾਂਡ ਰਿੰਗ ਮਾ ਮਲੇ ‘ਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ ਜਦਕਿ ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਹਨੀ ਨੂੰ ਪਿਛਲੇ ਸਾਲ 30 ਨਵੰਬਰ ਨੂੰ ਈਡੀ ਵੱਲੋਂ ਐਫਆਈਆਰ ਦਰਜ ਕਰਨ ਤੋਂ ਬਾਅਦ ਗ੍ਰਿਫ਼ ਤਾਰ ਕੀਤਾ ਗਿਆ ਸੀ।
ਬੀਤੇ ਦਿਨੀਂ ਜਸਟਿਸ ਅਰਵਿੰਦ ਸਾਂਗਵਾਨ ਨੇ ਹਨੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਬਿਪਿਨ ਘਈ ਦਾ ਪੱਖ ਸੁਣਨ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਵੱਲੋਂ ਦਾਇਰ ਇਸ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ ਦੇ ਪਹਿਲੇ ਹਫਤੇ ਮਨੀ ਲਾਂਡਰਿੰਗ, ਮਾਈਨਿੰਗ ਅਫਸਰਾਂ ਦੇ ਤਬਾਦਲੇ ਅਤੇ ਗੈ ਰ-ਕਾਨੂੰਨੀ ਮਾਈਨਿੰਗ ਦੇ ਦੋ ਸ਼ਾਂ ਤਹਿਤ ਗ੍ਰਿਫਤਾ ਰ ਕੀਤਾ ਗਿਆ ਸੀ। ਉਸ ਸਮੇਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ। 12 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਮੁਹਾਲੀ ‘ਚ ਹਨੀ ਦੇ ਟਿਕਾ ਣੇ ‘ਤੇ ਛਾਪਾ ਮਾ ਰਿਆ ਸੀ। ਉਸ ਕੋਲੋਂ 8 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਸੀ। ਇਸ ਤੋਂ ਬਾਅਦ ਹਨੀ ਦੇ ਇਕ ਦੋਸਤ ਕੋਲੋਂ 2 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਸੀ।
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ ਮਿਲਿਆ ਹੈ। ਜਾਣਕਾਰੀ ਮੁਤਾਬਕ ਉਹਨਾਂ ਵੱਲੋਂ ਪਾਈ ਗਈ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਸਿਮਰਜੀਤ ਬੈਂਸ ਖਿਲਾਫ ਜਬਰ ਜਿਨਾਹ ਦਾ ਮਾਮਲਾ ਦਰਜ ਹੈ ਅਤੇ ਇਸ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵੱਲੋਂ ਉਸਨੂੰ ਭਗੌੜਾ ਵੀ ਕਰਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲੁਧਿਆਣਾ ਅਦਾਲਤ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੀ ਸਿਮਰਜੀਤ ਬੈਂਸ ਦੀ ਅਗਾਊਂ ਜ਼ਮਾਨਤ ਲਈ ਪਾਈ ਗਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।