The Khalas Tv Blog India ਸਾਹਿਬਜ਼ਾਦਿਆਂ ਯਾਦ ਕਰਦਿਆਂ PM ਮੋਦੀ ਨੇ ਕਹੀਆਂ ਇਹ ਗੱਲਾਂ…
India Punjab Religion

ਸਾਹਿਬਜ਼ਾਦਿਆਂ ਯਾਦ ਕਰਦਿਆਂ PM ਮੋਦੀ ਨੇ ਕਹੀਆਂ ਇਹ ਗੱਲਾਂ…

Remembering Sahibzades, PM Modi said these things...

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਮੰਡਪਮ ਵਿੱਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਅੱਜ ਬਹਾਦਰ ਸਾਹਿਬਜ਼ਾਦਿਆਂ ਨੂੰ ਯਾਦ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵੀਰ ਬਾਲ ਦਿਵਸ ਸਾਨੂੰ ਬਹਾਦਰੀ ਦੀ ਯਾਦ ਦਿਵਾਉਂਦਾ ਹੈ। ਬੇਇਨਸਾਫ਼ੀ ਅਤੇ ਅੱਤਿਆਚਾਰ ਦਾ ਸਮਾਂ ਆਉਣ ‘ਤੇ ਵੀ ਅਸੀਂ ਨਿਰਾਸ਼ਾ ਨੂੰ ਇਕ ਪਲ ਲਈ ਵੀ ਹਾਵੀ ਨਹੀਂ ਹੋਣ ਦਿੱਤਾ।

ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਨੇ ਕਿਹਾ ਕਿ ਬਹਾਦਰੀ ਦੀ ਉਚਾਈ ਲਈ ਛੋਟੀ ਉਮਰ ਮਾਇਨੇ ਨਹੀਂ ਰੱਖਦੀ। ਕੌਮ ਮਾਤਾ ਗੁਜਰੀ, ਗੁਰੂ ਗੋਬਿੰਦ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਦੀਵਾਨ ਟੋਡਰ ਮੱਲ ਅਤੇ ਮੋਤੀ ਲਾਲ ਮਹਿਰਾ ਨੂੰ ਵੀ ਯਾਦ ਕੀਤਾ।

PM ਨੇ ਕਿਹਾ ਕਿ ਅਸੀਂ ਭਾਰਤੀਆਂ ਨੇ ਆਤਮ-ਸਨਮਾਨ ਨਾਲ ਜ਼ਾਲਮਾਂ ਦਾ ਸਾਹਮਣਾ ਕੀਤਾ। ਸਾਡੇ ਪੁਰਖਿਆਂ ਨੇ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਨੇ ਆਪਣੇ ਅਜ਼ੀਜ਼ਾਂ ਲਈ ਜੀਣ ਨਾਲੋਂ ਦੇਸ਼ ਲਈ ਮਰਨ ਨੂੰ ਤਰਜੀਹ ਦਿੱਤੀ। ਅੱਜ ਸਾਨੂੰ ਆਪਣੇ ਵਿਰਸੇ ‘ਤੇ ਮਾਣ ਹੈ। ਦੇਸ਼ ਗੁਲਾਮੀ ਦੀ ਮਾਨਸਿਕਤਾ ਤੋਂ ਬਾਹਰ ਆ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਬਲਿਦਾਨ ਨੂੰ ਨਾ ਸਿਰਫ ਭਾਰਤ ’ਚ ਬਲਕਿ ਅਮਰੀਕਾ, ਆਸਟਰੇਲੀਆ ਅਤੇ ਨਿਊਜ਼ੀਲੈਂਡ ਜਿਹੇ ਦੇਸ਼ਾਂ ’ਚ ਸਮਾਗਮਾਂ ਦੇ ਜ਼ਰੀਏ ਦੁਨੀਆ ਭਰ ’ਚ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਧਾਰਮਿਕ ਆਗੂਆਂ ਨੂੰ ਨਸ਼ੀਲੇ ਪਦਾਰਥਾਂ ਖ਼ਿਲਾਫ਼ ਅੰਦੋਲਨ ਸ਼ੁਰੂ ਕਰਨ ਦੀ ਅਪੀਲ ਕੀਤੀ। ਵੀਰ ਬਾਲ ਦਿਵਸ ਗੁਰੂ ਗੋਬਿੰਦ ਸਿੰਘ ਦੇ ਛੋਟੇ

ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਿਹਤ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ, ਇਸ ਲਈ ਸਰੀਰਕ ਗਤੀਵਿਧੀਆਂ ਕਰਨਾ ਜ਼ਰੂਰੀ ਹੈ। ਪੀਐਮ ਮੋਦੀ ਨੇ ਕਿਹਾ ਕਿ ਨਸ਼ਾ ਅੱਜ ਦੇਸ਼ ਲਈ ਵੱਡੀ ਸਮੱਸਿਆ ਹੈ। ਇਸ ਸਮੱਸਿਆ ਨੂੰ ਦੂਰ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜ ਅਤੇ ਪਰਿਵਾਰਾਂ ਨੂੰ ਵੀ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਨਸ਼ਿਆਂ ਨੂੰ ਰੋਕਣ ਲਈ ਸਮਾਜ ਨੂੰ ਅੱਗੇ ਆਉਣਾ ਪਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਵੀਰ ਬਾਲ ਦਿਵਸ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਵੀ ਮਨਾਇਆ ਜਾ ਰਿਹਾ ਹੈ। ਹੁਣ ਦੁਨੀਆ ਸਾਹਿਬਜ਼ਾਦਿਆਂ ਨੂੰ ਜਾਣੇਗੀ। ਉਨ੍ਹਾਂ ਕਿਹਾ ਕਿ ਚਮਕੌਰ ਅਤੇ ਸਰਹਿੰਦ ਦੀ ਲੜਾਈ ਇਤਿਹਾਸ ਵਿੱਚ ਮਿਸਾਲ ਹੈ। ਬੇਇਨਸਾਫ਼ੀ ਅਤੇ ਜ਼ੁਲਮ ਦਾ ਅਥਾਹ ਹਨੇਰਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੇ ਨਿਰਾਸ਼ਾ ਨੂੰ ਹਾਵੀ ਨਹੀਂ ਹੋਣ ਦਿੱਤਾ। ਹਰ ਯੁੱਗ ਦੇ ਸਾਡੇ ਪੁਰਖਿਆਂ ਨੇ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਨੇ ਆਪਣੇ ਲਈ ਜੀਣ ਨਾਲੋਂ ਮਿੱਟੀ ਲਈ ਮਰਨ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਗੁਲਾਮੀ ਦੀ ਮਾਨਸਿਕਤਾ ਤੋਂ ਬਾਹਰ ਆ ਰਿਹਾ ਹੈ। ਸਾਹਿਬਜ਼ਾਦਿਆਂ ਦੀ ਕੁਰਬਾਨੀ ਅੱਜ ਦੇ ਭਾਰਤ ਲਈ ਪ੍ਰੇਰਨਾ ਸਰੋਤ ਹੈ।

ਵੀਰ ਬਾਲ ਦਿਵਸ ਦੇ ਮੌਕੇ ‘ਤੇ ਸਰਕਾਰ ਦੇਸ਼ ਵਾਸੀਆਂ ਖਾਸ ਕਰਕੇ ਛੋਟੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਦਲੇਰੀ ਦੀ ਕਹਾਣੀ ਸੁਣਾ ਰਹੀ ਹੈ। ਸਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦੇ ਜੀਵਨ ਅਤੇ ਕੁਰਬਾਨੀ ਬਾਰੇ ਇੱਕ ਡਿਜੀਟਲ ਪ੍ਰਦਰਸ਼ਨੀ ਦੇਸ਼ ਭਰ ਦੇ ਸਕੂਲਾਂ ਅਤੇ ਬਾਲ ਸੰਭਾਲ ਸੰਸਥਾਵਾਂ ਵਿੱਚ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਦੇ ਸਾਹਮਣੇ ਗੱਤਕੇ ਸਮੇਤ ਤਿੰਨ ਮਾਰਸ਼ਲ ਆਰਟ ਦਾ ਪ੍ਰਦਰਸ਼ਨ ਕੀਤਾ ਗਿਆ।

Exit mobile version