ਚੰਡੀਗੜ੍ਹ : ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਗੰਨ ਕਲਚਲ ਨੂੰ ਲੈਕੇ ਮਾਮਲੇ ਦਰਜ ਹੋ ਰਹੇ ਹਨ। ਇਸ ਮਾਮਲੇ ਵਿੱਚ ਸਖ਼ਤੀ ਦਿਖਾ ਰਹੀ ਪੰਜਾਬ ਪੁਲਿਸ ਨੇ ਹੁਣ ਨਵੀਂ ਚੇਤਾਵਨੀ ਦਿੱਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ( Punjab DGP Gaurav Yadav) ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲਾਂ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈਇੱਛਾ ਨਾਲ ਹਟਾਉਣ।
ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਵਿੱਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਹਥਿਆਰਾਂ ਦੀ ਵਡਿਆਈ ਕਰਨ ਲਈ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ‘ਤੇ ਸਮੱਗਰੀ ਨੂੰ ਹਟਾਉਣ ਦੀ ਆਗਿਆ ਦੇ ਸਕਣ।
Appeal to Everyone to voluntarily remove any objectionable content from their Social Media handles in the next 72 hours.
CM Punjab has directed that no FIRs for glorifying weapons will be registered for the next 3 days in Punjab to allow people to remove content on their own. pic.twitter.com/JwkrYVhN3N
— DGP Punjab Police (@DGPPunjabPolice) November 26, 2022
ਜ਼ਿਕਰਯੋਗ ਹੈ ਕਿ ਪੰਜਾਬ ਦੀ ਮਾਨ ਸਰਕਾਰ ਲਾਇਸੰਸੀ ਹਥਿਆਰਾਂ ਨੂੰ ਲੈ ਕੇ ਸਖ਼ਤ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਥਿਆਰਾਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ। ਮਾਨ ਸਰਕਾਰ ਨੇ ਹਥਿਆਰਾਂ ਦੇ ਨਵੇਂ ਲਾਇਸੰਸ ‘ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ‘ਤੇ ਵੀ ਪਾਬੰਦੀ ਲਗਾਈ ਗਈ ਹੈ।
ਸੋਸ਼ਲ ਮੀਡੀਆ ਉੱਤੇ ਵੀ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਕਾਰਵਾਈ
ਇੰਨਾ ਹੀ ਨਹੀਂ ਸੋਸ਼ਲ ਮੀਡੀਆ ਉੱਤੇ ਵੀ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਕੁਲੜ ਪੀਜ਼ਾ ਵਾਲਿਆਂ ਨੇ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਨਾਲ ਵੀਡਿਓ ਪਾਈ ਸੀ ਅਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਸ ਸਾਲਾ ਬੱਚੇ ਉੱਤੇ ਵੀ ਪਰਚਾ ਦਰਜ ਹੋਇਆ ਹੈ।
ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਲਈ ਪੁਲਿਸ ਸਖ਼ਤ,ਸਰਪੰਚ ਆਇਆ ਅੜਿੱਕੇ,10 ਸਾਲਾ ਬੱਚੇ ‘ਤੇ ਵੀ ਹੋਇਆ ਮਾਮਲਾ ਦਰਜ
ਦੱਸ ਦੇਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਹਥਿਆਰਾਂ ਨੂੰ ਸ਼ਰੇਆਮ ਦਿਖਾਉਣ ਅਤੇ ਸ਼ੋਸ਼ਲ ਮੀਡੀਆ ‘ਤੇ ਫੋਟੋ ਅਪਲੋਡ ਕਰਨ ਵਾਲਿਆਂ ਵਿਰੁੱਧ ਸਖਤੀ ਕਰਨ ਦੇ ਹੁਕਮ ਜਾਰੀ ਕੀਤੇ ਸਨ, ਜਿਸ ਦੇ ਚਲਦਿਆਂ ਪੰਜਾਬ ਪੁਲਿਸ ਨੇ ਫੇਸਬੁੱਕ, ਇਸਟਾਗਰਾਮ ਤੇ ਹੋਰ ਸੋਸ਼ਲ ਸਾਈਟਾਂ ਤੇ ਹਥਿਆਰਾਂ ਸਮੇਤ ਫੋਟੋਆਂ ਅਪਲੋਡ ਕਰਨ ਵਾਲਿਆਂ ਵਿਰੁੱਧ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਪਰ ਹੁਣ ਨਵੇਂ ਹੁਕਮਾਂ ਤਹਿਤਾ ਲੋਕਾਂ ਨੂੰ ਤਿੰਨ ਦਿਨਾਂ ਵਿੱਚ ਸੋਸ਼ਲ ਮੀਡੀਆ ਤੋਂ ਅਜਿਹੀ ਸਮੱਗਰੀ ਹਟਾੁਉਣ ਲਈ ਕਿਹਾ ਗਿਆ ਹੈ। ਇਸ ਦੌਰਾਨ ਪੁਲਿਸ ਕੋਈ ਕਾਰਵਾਈ ਨਹੀਂ ਕਰੇਗੀ।
ਕੀ ਹਵਾਈ ਫਾਇਰ ਕਰਨਾ ਕੋਈ ਜੁਰਮ ਹੈ?
ਬੀਬੀਸੀ ਦੀ ਖ਼ਬਰ ਮੁਤਾਬਿਕ ਹਵਾਈ ਫਾਇਰ ਕਰਨਾ ਆਈਪੀਸੀ ਦੀ ਧਾਰਾ 336 ਤਹਿਤ ਜੁਰਮ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਹੈ ਕਿ ਹਵਾ ਵਿੱਚ ਫਾਇਰ ਕਰਨ ਜਾਂ ਹਥਿਆਰ ਲਹਿਰਾਉਣ ਨਾਲ ਬੇਸ਼ੱਕ ਕਿਸੇ ਨੂੰ ਨੁਕਸਾਨ ਨਾ ਹੋਵੇ ਪਰ ਇਸ ਨਾਲ ਡਰ ਦਾ ਮਾਹੌਲ ਪੈਦਾ ਹੁੰਦਾ। ਇਹ ਵਜ੍ਹਾ ਹੈ ਕਿ ਇਸਨੂੰ ਜੁਰਮ ਦੀ ਕੈਟੇਗਰੀ ਵਿੱਚ ਰੱਖਿਆ ਗਿਆ ਹੈ।
ਸੀਨੀਅਰ ਵਕੀਲ ਨਵਕਿਰਨ ਸਿੰਘ ਕਹਿੰਦੇ ਹਨ ਕਿ ਜਦੋਂ ਕੋਈ ਜਨਤਕ ਥਾਂ ਉੱਤੇ ਫਾਇਰ ਕਰਦਾ ਹੈ ਤਾਂ ਕਿਸੇ ਦੂਜੇ ਦੀ ਸੁਰੱਖਿਆ ਵੀ ਖਤਰੇ ਵਿੱਚ ਪੈ ਸਕਦੀ ਹੈ।
ਹੋ ਸਕਦੀ ਤਿੰਨ ਮਹੀਨਿਆਂ ਦੇ ਜੇਲ੍ਹ ਅਤੇ ਜ਼ੁਰਮਾਨਾ
ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਜੁਰਮ ਲਈ 3 ਮਹੀਨੇ ਤੱਕ ਜੇਲ੍ਹ ਅਤੇ 250 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਪੰਜਾਬ ਸਰਕਰ ਵੱਲੋਂ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾ ਰਹੀ ਹੈ।