India Poetry

ਉਰਦੂ ਦੇ ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ਦਾ 71 ਸਾਲ ਦੀ ਉਮਰ ਵਿੱਚ ਦਿਹਾਂਤ

Munawwar Rana passed away : Famous poet , Munawwar Rana, PGI, Lucknow, Urdu Poet

ਲਖਨਾਊ : ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ( Renowned Urdu Poet Munawwar Rana ) ਦਾ ਬੀਤੀ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। 71 ਸਾਲ ਦੇ ਮੁਨੱਵਰ ਪਿਛਲੇ ਕਈ ਦਿਨਾਂ ਤੋਂ ਲਖਨਊ ਦੇ ਪੀਜੀਆਈ ਵਿੱਚ ਦਾਖ਼ਲ ਸਨ। ਉਹ ਲੰਬੇ ਸਮੇਂ ਤੋਂ ਗਲੇ ਦੇ ਕੈਂਸਰ ਤੋਂ ਪੀੜਤ ਸਨ। ਕਵੀ ਆਪਣੇ ਪਿੱਛੇ ਪਤਨੀ, ਚਾਰ ਧੀਆਂ ਅਤੇ ਇੱਕ ਪੁੱਤਰ ਛੱਡ ਗਿਆ ਹੈ।

ਰਾਣਾ ਦੀ ਧੀ ਸੁਮੱਈਆ ਰਾਣਾ ਦੇ ਹਵਾਲੇ ਨਾਲ ਪੀਟੀਆਈ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਐਤਵਾਰ ਦੇਰ ਰਾਤ ਹਸਪਤਾਲ ਵਿੱਚ ਮੌਤ ਹੋ ਗਈ ਅਤੇ ਸੋਮਵਾਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਰਾਣਾ ਦੇ ਪੁੱਤਰ ਤਬਰੇਜ਼ ਰਾਣਾ ਨੇ ਦੱਸਿਆ, “ਉਹ ਬਿਮਾਰੀ ਕਾਰਨ 14 ਤੋਂ 15 ਦਿਨਾਂ ਤੱਕ ਹਸਪਤਾਲ ਵਿੱਚ ਦਾਖਲ ਰਹੇ। ਉਨ੍ਹਾਂ ਨੂੰ ਪਹਿਲਾਂ ਲਖਨਊ ਦੇ ਮੇਦਾਂਤਾ ਅਤੇ ਫਿਰ ਐਸਜੀਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਰਾਤ ਕਰੀਬ 11 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ।”

ਦੱਸਿਆ ਜਾ ਰਿਹਾ ਹੈ ਕਿ ਮੁਨੱਵਰ ਰਾਣਾ ਗੁਰਦੇ ਫੇਲ ਹੋਣ ਕਾਰਨ ਪਿਛਲੇ ਦੋ ਸਾਲਾਂ ਤੋਂ ਡਾਇਲਸਿਸ ‘ਤੇ ਸਨ। ਉਹ ਫੇਫੜਿਆਂ ਦੀ ਗੰਭੀਰ ਬੀਮਾਰੀ ਤੋਂ ਵੀ ਪੀੜਤ ਸਨ। 9 ਜਨਵਰੀ ਨੂੰ ਹਾਲਤ ਵਿਗੜਨ ‘ਤੇ ਉਨ੍ਹਾਂ ਨੂੰ ਪੀ.ਜੀ.ਆਈ. ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਲਖਨਊ ਦੇ ਮੇਦਾਂਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪਰ ਲਖਨਊ ‘ਚ ਇਲਾਜ ਦੌਰਾਨ ਐਤਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ।

ਕੌਣ ਸੀ ਮੁਨੱਵਰ ਰਾਣਾ?

ਰਾਣਾ ਦਾ ਜਨਮ 1952 ਵਿੱਚ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਵਿੱਚ ਹੋਇਆ ਸੀ। ਉਨ੍ਹਾਂ ਨੂੰ 2014 ਵਿੱਚ ਗਿਆਨਪੀਠ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਕਵਿਤਾਵਾਂ ਵਿੱਚ ਸਰਲ ਸ਼ਬਦਾਂ ਦੀ ਵਰਤੋਂ ਨੇ ਉਸ ਦੀਆਂ ਰਚਨਾਵਾਂ ਨੂੰ ਆਮ ਲੋਕਾਂ ਵਿੱਚ ਹਰਮਨ ਪਿਆਰਾ ਬਣਾਇਆ। ਰਾਣਾ ਦੀ ਕਵਿਤਾ ‘ਮਾਂ’ ਨੂੰ ਉਸ ਦੀਆਂ ਸਭ ਤੋਂ ਮਸ਼ਹੂਰ ਰਚਨਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਇਸ ਦਾ ਉਰਦੂ ਸਾਹਿਤ ਦੀ ਦੁਨੀਆਂ ਵਿੱਚ ਇੱਕ ਵਿਸ਼ੇਸ਼ ਸਥਾਨ ਹੈ।