‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਸ਼ਰਧਾਲੂਆਂ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸੰਗਤ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਨੇ ਜਦੋਂ ਇਹ ਲਾਂਘਾ ਖੋਲ੍ਹਿਆ ਸੀ ਤਾਂ ਕਰੋਨਾ ਮਹਾਂਮਾਰੀ ਕਰਕੇ ਲਾਂਘਾ ਬੰਦ ਹੋ ਗਿਆ ਸੀ। ਲਾਂਘਾ ਬੰਦ ਹੋਣ ਕਰਕੇ ਸਿੱਖਾਂ ਦੇ ਦਿਲਾਂ ਨੂੰ ਬਹੁਤ ਠੇਸ ਪਹੁੰਚੀ ਸੀ, ਜੋ ਕਿ ਬਰਦਾਸ਼ਤ ਤੋਂ ਬਾਹਰ ਸੀ ਕਿਉਂਕਿ ਕਿਸੇ ਦੀ ਉਮਰ ਦਾ ਆਖਰੀ ਪੜਾਅ ਹੈ ਅਤੇ ਹਰ ਕਿਸੇ ਦੇ ਮਨ ਵਿੱਚ ਦਰਸ਼ਨ ਕਰਨ ਦੀ ਆਸ ਸੀ।
ਸ਼ਰਧਾਲੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਅਸੀਂ ਬਹੁਤ ਖੁਸ਼ੀ ਮਹਿਸੂਸ ਕਰਦੇ ਹਾਂ ਕਿ ਸਾਡੀ ਚਿਰਾਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋ ਗਈ ਹੈ। ਸ਼ਰਧਾਲੂਆਂ ਨੇ ਕੇਂਦਰ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਹੈ। ਸ਼ਰਧਾਲੂਆਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਗੁਰਪੁਰਬ ਦੀ ਮੁਬਾਰਕਬਾਦ ਦਿੱਤੀ।