The Khalas Tv Blog Punjab ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇ ਅ ਦ ਬੀ ਘਟਨਾ ਦੀ ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ: ਰੰਧਾਵਾ
Punjab

ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇ ਅ ਦ ਬੀ ਘਟਨਾ ਦੀ ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ: ਰੰਧਾਵਾ

‘ਦ ਖਾਲਸ ਬਿਊਰੋ: ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇ ਅ ਦ ਬੀ ਦੀ ਹਿਰਦੇਵੇਦਕ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਸਖਤ ਨਿੰਦਿਆ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀ.ਸੀ.ਪੀ. ਲਾਅ ਐਡ ਆਰਡਰ ਦੀ ਅਗਵਾਈ ਵਿਚ ਸਿੱਟ ਬਣਾ ਦਿੱਤੀ ਹੈ ਅਤੇ ਇਹ ਸਿੱਟ ਇਸ ਘਟਨਾ ਸਬੰਧੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰੇਗੀ।

ਸ. ਰੰਧਾਵਾ ਨੇ ਕਿਹਾ ਕਿ ਇਹ ਬਹੁਤ ਮੰ ਦ ਭਾ ਗੀ ਘਟਨਾ ਹੈ ਅਤੇ ਇਸ ਘਟਨਾ ਦੀ ਡੂੰਘਾਈ ਤੱਕ ਪਹੁੰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਹੋਈ ਹੈ ਅਤੇ ਇਸ ਘਟਨਾ ਦੇ ਹਰ ਪਹਿਲੂ ਉਤੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।

ਸ. ਰੰਧਾਵਾ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਰੀਬ ਸਵੇਰੇ 11.30 ਵਜੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਅੰਦਰ ਸੀ ਅਤੇ ਪਰਿਕਰਮਾ ਵਿੱਚ ਲੇਟਿਆ ਰਿਹਾ ਜਿਸ ਤੋਂ ਲੱਗਦਾ ਹੈ ਕਿ ਉਹ ਕਿਸੇ ਨਿਸ਼ਾਨੇ ਨਾਲ ਹੀ ਇਥੇ ਆਇਆ ਹੋਇਆ ਸੀ। ਬੇ ਅ ਦ ਬੀ ਘਟਨਾ ਦੇ ਦੋਸ਼ੀ ਦੀ ਅਜੇ ਤੱਕ ਕੋਈ ਸ਼ਨਾਖਤ ਨਹੀ ਹੋਈ ਹੈ ਅਤੇ ਦੋਸ਼ੀ ਦਾ ਪੋਸਟ ਮਾਰਟਮ ਵੀ ਜਲਦ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਬਾਹਰ ਬਜ਼ਾਰਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਘੋਖਿਆ ਜਾ ਰਿਹਾ ਹੈ ਕਿ ਦੋਸ਼ੀ ਕਿਸ ਰਸਤੇ ਤੋਂ ਆਇਆ ਅਤੇ ਇਸ ਦੇ ਨਾਲ ਹੋਰ ਕੌਣ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਮਿਲ ਕੇ ਇਸ ਘਟਨਾ ਦੀ ਪੂਰੀ ਜਾਂਚ ਕਰੇਗੀ।ਸ. ਰੰਧਾਵਾ ਨੇ ਕਿਹਾ ਕਿ ਸਾਰੇ ਪੰਜਾਬੀ ਆਪਸੀ ਭਾਈਚਾਰਕ ਸਾਂਝ ਨਾਲ ਮਿਲ ਕੇ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਡੱਟ ਕੇ ਮੁਕਾਬਲਾ ਕਰਨਗੇ ਅਤੇ ਕਿਸੇ ਨੂੰ ਵੀ ਹਾਲਤ ਵਿੱਚ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਹੋਣ ਨਹੀਂ ਦੇਵਾਂਗੇ।

Exit mobile version