India Punjab

ਗਣਤੰਤਰ ਦਿਵਸ ਮਾਮਲਾ : ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਵਾਲੀ ਪਟੀਸ਼ਨ ਰੱਦ

‘ਦ ਖ਼ਾਲਸ ਬਿਊਰੋ :- ਦਿੱਲੀ ਹਾਈਕੋਰਟ ਨੇ ਅੱਜ ਗਣਤੰਤਰ ਦਿਵਸ ਹਿੰ ਸਾ ਮਾਮਲੇ ਵਿੱਚ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਉਕਤ ਪੁਲਿਸ ਅਧਇਕਾਰੀ ਕਥਿਤ ਤੌਰ ‘ਤੇ ਆਪਣੀ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹੇ ਸਨ। ਚੀਫ਼ ਜਸਟਿਸ ਡੀਐੱਨ ਪਟੇਲ ਅਤੇ ਜੋਤੀ ਸਿੰਘ ਦੀ ਬੈਂਚ ਨੇ ਪਟੀਸ਼ਨਰ ਧਨੰਜਈ ਜੈਨ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ਵਿੱਚ ਦਿੱਲੀ ਦੇ ਤਤਕਾਲੀ ਪੁਲੀਸ ਕਮਿਸ਼ਨਰ ਐੱਸਐੱਨ ਸ੍ਰੀਵਾਸਤਵ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਇਹ ਪਟੀਸ਼ਨ ਇਸ ਲਈ ਰੱਦ ਕੀਤੀ ਕਿਉਂਕਿ ਪਟੀਸ਼ਨਕਰਤਾ ਦੇ ਪੱਖ ਤੋਂ ਕੋਈ ਵੀ ਇਸ ਮਾਮਲੇ ਵਿੱਚ ਪੇਸ਼ ਨਹੀਂ ਹੋਇਆ।