The Khalas Tv Blog Punjab ਬਹਿਬਲ ਕਲਾ ਗੋਲੀਕਾਂਡ – IG ਵਿਜੇ ਪ੍ਰਤਾਪ ਦੀ ਗੱਲ ਪੁੱਗੀ, ਕੈਪਟਨ ਮਨਾਉਣ ‘ਚ ਰਹੇ ਅਸਫਲ
Punjab

ਬਹਿਬਲ ਕਲਾ ਗੋਲੀਕਾਂਡ – IG ਵਿਜੇ ਪ੍ਰਤਾਪ ਦੀ ਗੱਲ ਪੁੱਗੀ, ਕੈਪਟਨ ਮਨਾਉਣ ‘ਚ ਰਹੇ ਅਸਫਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਕੈਪਟਨ ਨੇ ਕੁੱਝ ਦਿਨ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਸਤੀਫਾ ਨਾ ਦੇਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਕੁੰਵਰ ਵਿਜੇ ਪ੍ਰਤਾਪ ਸਿੰਘ ਅਸਤੀਫਾ ਦੇਣ ‘ਤੇ ਹੀ ਅੜੇ ਰਹੇ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੈਪਟਨ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਸੀ ਕਿ ਮੁੱਖ ਮੰਤਰੀ ਨੇ ਮੈਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਮੈਂ ਹੀ ਉਨ੍ਹਾਂ ਨੂੰ ਮਨਾ ਲਿਆ। ਉਨ੍ਹਾਂ ਕਿਹਾ ਕਿ ਉਹ ਨੌਕਰੀ ਤੋਂ ਬਾਅਦ ਵੀ ਪੰਜਾਬ ਸਰਕਾਰ ਨੂੰ ਬੇਅਦਬੀ ਕਾਂਡ ਮਾਮਲੇ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ।

ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਕੋਟਕਪੂਰਾ ਅਤੇ ਬਹਿਬਲ ਕਲਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ਸਨ ਅਤੇ ਉਸ ਦੇ ਵਿੱਚ SIT ਦੇ ਮੁਖੀ ਸਨ। 10 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫਾ ਦਿੱਤਾ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਵੀਂ ਐੱਸਆਈਟੀ ਦਾ ਗਠਨ ਕਰਨ ਦੇ ਹੁਕਮ ਦਿੱਤੇ ਸਨ। ਉਨ੍ਹਾਂ ਨੇ ਆਪਣੇ ਅਸਤੀਫੇ ਵਿੱਚ ਆਪਣੇ 3 ਮਹੀਨੇ ਦਾ ਨੋਟਿਸ ਪੀਰੀਅਡ ਨੂੰ ਮੁਆਫ ਕੀਤੇ ਜਾਣ ਦੀ ਮੰਗ ਵੀ ਕੀਤੀ।

Exit mobile version