ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੁਧਾਰ ਲਹਿਰ (SAD Sudhar Lehar) ਦੇ ਕਈ ਮੈਂਬਰਾਂ ਨੇ ਆਪਣੇ ਅਸਤੀਫੇ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala) ਨੂੰ ਸੌਂਪ ਦਿੱਤੇ ਹਨ। ਦੱਸ ਦੇਈਏ ਕਿ ਅਸਤੀਫੇ ਦੇਣ ਵਾਲੇ ਆਗੂ ਨਿਮਾਣੇ ਸਿੱਖ ਵਜੋਂ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣੇ ਚਾਹੁੰਦੇ ਹਨ ਇਸ ਕਰਕੇ ਇਨ੍ਹਾਂ ਨੇ ਅਸਤੀਫੇ ਦਿੱਤੇ ਹਨ। ਸੁਖਦੇਵ ਸਿੰਘ ਢੀਂਡਸਾ, ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ (ਐਗਜ਼ੈਕਟਿਵ ਕਮੇਟੀ ਮੈਂਬਰ) ਅਤੇ ਸੁਰਜੀਤ ਸਿੰਘ ਰੱਖੜਾ (ਪ੍ਰੈਜ਼ੀਡੀਅਮ ਮੈਂਬਰ) ਦੇ ਅਸਤੀਫੇ ਪ੍ਰਵਾਨ ਕਰ ਲਏ ਗਏ। ਇਸ ਮੀਟਿੰਗ ਵਿੱਚ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸਰਵਣ ਸਿੰਘ ਫਿਲੌਰ ਵੀ ਹਾਜ਼ਰ ਸਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸਰਵਣ ਸਿੰਘ ਫਿਲੌਰ ਵੀ ਹਾਜ਼ਰ ਸਨ।
ਇੱਕ ਸਾਂਝੇ ਬਿਆਨ ਵਿੱਚ ਲੀਡਰਸ਼ਿਪ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਨ੍ਹਾਂ ਨੂੰ ਧਾਰਮਿਕ, ਰਾਜਨੀਤਿਕ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸੇਵਾ ਲਈ ਬੁਲਾਇਆ ਜਾਂਦਾ ਹੈ ਤਾਂ ਉਹ ਨਿਮਾਣੇ ਸਿੱਖ ਵਜੋਂ ਸਿਰ ਝੁਕਾ ਕੇ ਸੇਵਾ ਕਰਨਗੇ।
ਇਹ ਵੀ ਪੜ੍ਹੋ – ਮੇਰਾ ਦਾਦਾ ਦਬਣ ਵਾਲਾ ਨਹੀਂ! ਕਿਸਾਨ ਵਧ ਤੋਂ ਵਧ ਦਿੱਲੀ ਪਹੁੰਚਣ