ਮੁਹਾਲੀ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਵਿਰੁੱਧ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਸੂਬੇ ਦੀਆਂ ਸ਼ਕਤੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਹੈ। ਕਿਸਾਨ ਵੀ ਇਸਦਾ ਵਿਰੋਧ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਨੀਤੀ ਦੀ ਭਾਵਨਾ ਪ੍ਰਾਈਵੇਟ ਮੰਡੀਆਂ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨੀਤੀ ’ਚ ਸਰਕਾਰੀ ਮੰਡੀਆਂ ਨੂੰ ਖਤਮ ਕਰਨ ਦੀ ਭਾਵਨਾ ਹੈ ਅਤੇ ਕਿਸਾਨ ਵੀ ਇਸਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨੀਤੀ ਨਾਲ APMC ਮੰਡੀਆਂ ਤਬਾਹ ਹੋ ਜਾਣਗੀਆਂ ਅਤੇ ਇਸਨੂੰ ਲਾਗੂ ਕਰਨ ਨਾਲ ਕਿਸਾਨਾਂ ਨੂੰ ਦਿੱਕਤ ਆਵੇਗੀ।
ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਸੂਬੇ ਦੀਆਂ ਸ਼ਕਤੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਹੈ। ਕਿਸਾਨ ਵੀ ਇਸਦਾ ਵਿਰੋਧ ਕਰ ਰਹੇ ਹਨ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਇਸ ਨੀਤੀ ਦੇ ਵਿਰੁੱਧ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਇਸ ਨਾਲ ਰਾਜਾਂ ਵਿੱਚ ਮੰਡੀਕਰਨ ‘ਤੇ ਮਾੜਾ ਪ੍ਰਭਾਵ ਪਵੇਗਾ। ਕਿਸਾਨਾਂ ਨੂੰ ਲੱਗਦਾ ਹੈ ਕਿ ਇਸ ਨੀਤੀ ਨਾਲ ਉਨ੍ਹਾਂ ਨੂੰ ਆਪਣੀਆਂ ਫਸਲਾਂ ਦਾ ਉਚਿਤ ਮੁੱਲ ਨਹੀਂ ਮਿਲੇਗਾ। ਇਸ ਨਾਲ ਏਪੀਐਮਸੀ ਮੰਡੀਆਂ ਤਬਾਹ ਹੋ ਜਾਣਗੀਆਂ। ਇਹ ਸਰਕਾਰੀ ਬਾਜ਼ਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਹੈ। ਕਿਸਾਨਾਂ ਦੇ ਲੰਬੇ ਵਿਰੋਧ ਤੋਂ ਬਾਅਦ 2021 ਵਿੱਚ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਇਸ ਖਰੜੇ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।