Punjab

ਪੰਜਾਬ ‘ਚ ਮੁੜ ਵਧੀਆਂ ਪਾਬੰਦੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਡੈਲਟਾ ਪਲੱਸ ਵੇਰੀਐਂਟ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ 1 ਜੁਲਾਈ ਤੋਂ 50% ਸਮਰੱਥਾ ਵਾਲੇ ਬਾਰਾਂ, ਪੱਬਾਂ ਅਤੇ ਅਹਾਤਾਂ ਖੋਲ੍ਹਣ ਸਮੇਤ ਕੁੱਝ ਹੋਰ ਢਿੱਲਾਂ ਦੇ ਨਾਲ ਕੋਵਿਡ ਪਾਬੰਦੀਆਂ ਨੂੰ 10 ਜੁਲਾਈ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ।

ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਪਰ ਸਟਾਫ ਅਤੇ ਵਿਦਿਆਰਥੀਆਂ ਲਈ ਟੀਕੇ ਦੀ ਘੱਟੋ-ਘੱਟ ਇੱਕ ਖੁਰਾਕ ਲਈ ਹੋਣੀ ਲਾਜ਼ਮੀ ਕੀਤੀ ਗਈ ਹੈ। ਆਈਲੈਟਸ ਕੋਚਿੰਗ ਇੰਸਟੀਚਿਊਟਸ ਨੂੰ ਪਹਿਲਾਂ ਹੀ ਖੋਲ੍ਹਣ ਦੀ ਇਜਾਜ਼ਤ ਸੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਜੁਲਾਈ ਨੂੰ ਡਾਕਟਰਸ ਡੇਅ ਦੇ ਮੱਦੇਨਜ਼ਰ ਸਾਰੇ ਡਾਕਟਰਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਬਿਨਾਂ ਕਿਸੇ ਆਪਣੇ ਸੁਆਰਥ ਤੋਂ ਮੈਡੀਕਲ ਸੇਵਾਵਾਂ ਦਿੱਤੀਆਂ ਅਤੇ ਕੋਵਿਡ-19 ਮਹਾਂਮਾਰੀ ਦੌਰਾਨ ਅੱਗੇ ਹੋ ਕੇ ਲੋਕਾਂ ਦੀ ਮਦਦ ਕੀਤੀ।