‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਭਰਤੀ ਬੋਰਡ ਵੱਲੋਂ 4 ਹਜ਼ਾਰ 358 ਅਸਾਮੀਆਂ ਲਈ ਆਯੋਜਿਤ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਪੁਲਿਸ ਭਰਤੀ ਬੋਰਡ ਦੁਆਰਾ ਕਾਂਸਟੇਬਲ ਦੀ ਲਿਖਤੀ ਪ੍ਰੀਖਿਆ 25 ਅਤੇ 26 ਸਤੰਬਰ, 2021 ਨੂੰ ਕਰਵਾਈ ਗਈ ਸੀ। ਇਸ ਲਈ ਜਿਹੜੇ ਉਮੀਦਵਾਰ ਪ੍ਰੀਖਿਆ ਲਈ ਹਾਜ਼ਰ ਹੋਏ ਹਨ, ਉਹ ਅਧਿਕਾਰਤ ਵੈੱਬਸਾਈਟ punjabpolice.gov.in ਤੋਂ ਆਪਣਾ ਐਡਮਿਟ ਕਾਰਡ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਲਈ ਇਸ ਪ੍ਰਵੇਸ਼ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਉਮੀਦਵਾਰ ਹੁਣ ਆਪਣੇ ਸਕੋਰ ਦੀ ਜਾਂਚ ਕਰ ਸਕਦੇ ਹਨ।
ਪੰਜਾਬ ਪੁਲਿਸ ਕਾਂਸਟੇਬਲ ਦੇ ਨਤੀਜੇ ਦੇਖਣ ਲਈ, ਉਮੀਦਵਾਰਾਂ ਨੂੰ ਪਹਿਲਾਂ ਪੰਜਾਬ ਪੁਲਿਸ ਭਰਤੀ ਬੋਰਡ ਦੀ ਅਧਿਕਾਰਤ ਵੈੱਬਸਾਈਟ punjabpolice.gov.in ‘ਤੇ ਜਾਣ ਦੀ ਲੋੜ ਹੈ। ਇਸ ਤੋਂ ਬਾਅਦ ਹੋਮਪੇਜ ‘ਤੇ ਉਪਲਬਧ ‘ਰਿਕਰੂਟਮੈਂਟ’ ਸੈਕਸ਼ਨ ‘ਤੇ ਜਾ ਕੇ ਉਚਿਤ ਲਿੰਕ ‘ਤੇ ਕਲਿੱਕ ਕੀਤਾ ਜਾ ਸਕਦਾ ਹੈ। ਦਸਤਾਵੇਜ਼ ਤਸਦੀਕ ਜਾਂ ਸਰੀਰਕ ਯੋਗਤਾ ਟੈਸਟ ਲਈ ਚੁਣੇ ਗਏ ਉਮੀਦਵਾਰਾਂ ਦੇ ਨਾਮ ਵਾਲੀ PDF ਵੀ ਉਪਲੱਬਧ ਹੈ। ਫਾਈਲ ਦੇਖੋ ਅਤੇ ਡਾਊਨਲੋਡ ਕਰੋ। ਨਾਲ ਹੀ, ਭਵਿੱਖ ਦੇ ਕਿਸੇ ਵੀ ਸੰਦਰਭ ਲਈ ਮੈਰਿਟ ਸੂਚੀ ਦਾ ਪ੍ਰਿੰਟਆਊਟ ਲਓ।