Punjab

8ਵੀਂ ਅਤੇ 12ਵੀਂ ਦੇ ਨਤੀਜੇ ਦਾ ਹੋਇਆ ਐਲਾਨ, ਮੁੱਖ ਮੰਤਰੀ ਨੇ ਦਿੱਤੀਆਂ ਸ਼ੁਭਕਾਮਾਨਾਵਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ(Bhagwant Maan) ਨੇ ਟਵਿਟ ਕਰ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਟਵਿਟ ਕਰਦਿਆਂ ਲਿਖਿਆ ਕਿ  ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਗਏ…ਅੱਠਵੀਂ ਜਮਾਤ ਦੇ ਨਤੀਜਿਆਂ ‘ਚੋਂ ਜ਼ਿਲ੍ਹਾ ਬਠਿੰਡਾ ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ…
12ਵੀਂ ਜਮਾਤ ਦੇ ਨਤੀਜਿਆਂ ‘ਚੋਂ ਲੁਧਿਆਣਾ ਦੇ ਏਕਮਪ੍ਰੀਤ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਦੇ ਰਵੀਉਦੈ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਅਸ਼ਵਨੀ ਨੇ ਤੀਜਾ ਸਥਾਨ ਹਾਸਲ ਕੀਤਾ…

ਸਾਰੇ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ…

ਇਸ ਵਾਰੀ 12ਵੀਂ ਜਮਾਤ ਵਿੱਚੋਂ ਮੁੰਡਿਆਂ ਨੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ ਹਨ. ਉੱਥੇ ਹੀ 8ਵੀਂ ਜਮਾਤ ਵਿੱਚੋਂ ਕੁੜੀਆਂ ਨੇ ਬਾਜ਼ੀ ਮਾਰੀ ਹੈ।

ਇਹ ਵੀ ਪੜ੍ਹੋ – PSEB 8th Result 2024 Updates: 98.31 ਫ਼ੀਸਦੀ ਰਿਹਾ 8ਵੀਂ ਦਾ ਨਤੀਜਾ, ਜਾਣੋ ਪੂਰਾ ਵੇਰਵਾ