ਬੀਤੇ ਦਿਨ ਸ਼ਾਮੀਂ ਟਾਂਡਾ ਸ੍ਰੀਹਰਗੋਬਿੰਦਪੁਰ ਰੋਡ ’ਤੇ ਬਿਆਸ ਦਰਿਆ ਪੁਲ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਸੇਵਾਮੁਕਤ ਏਐਸਆਈ ਰਘਵੀਰ ਸਿੰਘ ਦੀ ਮੌਤ ਹੋ ਗਈ ਜਦਕਿ ਤਿਨ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ।
ਹਾਦਸਾ ਦੋ ਕਾਰਾਂ ਦੀ ਟੱਕਰ ਹੋਣ ਕਾਰਨ ਵਾਪਰਿਆ ਹੈ। ਇੱਕ ਕਾਰ ਸੜਕ ਦੇ ਕਿਨਾਰੇ ਪਲਟ ਗਈ। ਜ਼ਖ਼ਮੀ ਰਘਵੀਰ ਸਿੰਘ ਵਾਸੀ ਟਾਂਡੀ ਔਲਖ, ਰਸ਼ਪਾਲ ਸਿੰਘ ਤੇ ਸਵਿਫ਼ਟ ਕਾਰ ਵਿੱਚ ਸਵਾਰ ਕਵਿੰਦਰ ਸਿੰਘ ਵਾਸੀ ਟਾਂਡਾ ਨੂੰ ਸਰਕਾਰੀ ਹਸਪਤਾਲ ਟਾਂਡਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਹੀ ਰਘਵੀਰ ਸਿੰਘ ਦੀ ਮੌਤ ਹੋ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਦੂਜੀ ਕਾਰ (ਕਰੇਟਾ) ਵਿੱਚ ਸਵਾਰ ਵਿਅਕਤੀ ਵੀ ਜ਼ਖ਼ਮੀ ਹੋਇਆ ਹੈ। ਥਾਣਾ ਬਸਤੀ ਬੋਹੜ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।