The Khalas Tv Blog Punjab ਸ਼੍ਰੋਮਣੀ ਅਕਾਲੀ ਦਲ ’ਚ ਵੱਡਾ ਧਮਾਕਾ ਸਾਬਕਾ IAS ਅਧਿਕਾਰੀ ਪਾਰਟੀ ’ਚ ਸ਼ਾਮਲ
Punjab

ਸ਼੍ਰੋਮਣੀ ਅਕਾਲੀ ਦਲ ’ਚ ਵੱਡਾ ਧਮਾਕਾ ਸਾਬਕਾ IAS ਅਧਿਕਾਰੀ ਪਾਰਟੀ ’ਚ ਸ਼ਾਮਲ

ਚੰਡੀਗੜ੍ਹ (19 ਮਾਰਚ, 2026): ਪੰਜਾਬ ਦੇ ਸਾਬਕਾ ਸੀਨੀਅਰ ਆਈ.ਏ.ਐਸ. (IAS) ਅਧਿਕਾਰੀ ਕੇ.ਜੇ.ਐਸ. ਚੀਮਾ ਅੱਜ ਰਸਮੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਹੋਈ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਪਾਰਟੀ ਵਿੱਚ ਜੀ ਆਇਆਂ ਨੂੰ ਕਿਹਾ।

ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਕੇ.ਜੇ.ਐਸ. ਚੀਮਾ ਦਾ ਪ੍ਰਬੰਧਕੀ ਕਰੀਅਰ ਬੇਹੱਦ ਸ਼ਾਨਦਾਰ ਰਿਹਾ ਹੈ। ਉਨ੍ਹਾਂ ਨੇ ਰਾਸ਼ਟਰੀ ਅਤੇ ਰਾਜ ਪੱਧਰ ਦੇ ਵੱਡੇ ਸਿਆਸੀ ਦਿੱਗਜਾਂ ਨਾਲ ਮਹੱਤਵਪੂਰਨ ਭੂਮਿਕਾਵਾਂ ਨਿਭਾਈਆਂ ਹਨ। ਚੀਮਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਕਰੀਬੀ ਰਹੇ ਹਨ ਅਤੇ ਉਨ੍ਹਾਂ ਦੇ ਸਭ ਤੋਂ ਭਰੋਸੇਮੰਦ ਅਧਿਕਾਰੀਆਂ ਵਿੱਚ ਗਿਣੇ ਜਾਂਦੇ ਸਨ।

ਵੱਡੇ ਆਗੂਆਂ ਨਾਲ ਕੰਮ ਦਾ ਤਜਰਬਾ

ਕੇ.ਜੇ.ਐਸ. ਚੀਮਾ ਕੋਲ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਸਾਬਕਾ ਲੋਕ ਸਭਾ ਸਪੀਕਰ ਸੋਮਨਾਥ ਚੈਟਰਜੀ ਨਾਲ ਕੰਮ ਕਰਨ ਦਾ ਵੀ ਵੱਡਾ ਤਜਰਬਾ ਹੈ। ਉਨ੍ਹਾਂ ਦੇ ਇਸ ਵਿਸ਼ਾਲ ਤਜਰਬੇ ਅਤੇ ਨੀਤੀ-ਘਾੜੇ ਵਜੋਂ ਉਨ੍ਹਾਂ ਦੀ ਮੁਹਾਰਤ ਦਾ ਫਾਇਦਾ ਹੁਣ ਅਕਾਲੀ ਦਲ ਨੂੰ ਮਿਲੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਚੀਮਾ ਵਰਗੇ ਸੁਲਝੇ ਹੋਏ ਅਤੇ ਤਜਰਬੇਕਾਰ ਅਧਿਕਾਰੀ ਦੇ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਦੇ ਆਉਣ ਨਾਲ ਨਾ ਸਿਰਫ਼ ਪਾਰਟੀ ਦਾ ਆਧਾਰ ਵਧੇਗਾ, ਸਗੋਂ ਪ੍ਰਸ਼ਾਸਨਿਕ ਪੱਧਰ ’ਤੇ ਵੀ ਪਾਰਟੀ ਨੂੰ ਉਨ੍ਹਾਂ ਦੇ ਵਿਜ਼ਨ ਦਾ ਭਾਰੀ ਲਾਭ ਮਿਲੇਗਾ।

Exit mobile version