ਪੰਜਾਬ ਦੇ ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਸਮਾਰੋਹ ਸ਼ਾਮ 6:00 ਵਜੇ ਸ਼ੁਰੂ ਹੋਵੇਗਾ, ਜਦੋਂ ਕਿ ਪਹਿਲਾਂ ਇਹ ਸ਼ਾਮ 5:30 ਵਜੇ ਹੁੰਦਾ ਸੀ। ਸੀਮਾ ਸੁਰੱਖਿਆ ਬਲ (BSF) ਨੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਦਲਾਅ ਕੀਤਾ ਹੈ।
ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਵਿਖੇ ਪਿਛਲੇ ਕਈ ਦਹਾਕਿਆਂ ਤੋਂ ਹੁੰਦੀ ਝੰਡੇ ਦੀ ਰਸਮ ਦੀ ਸਮੇਂ ਸਮੇਂ ਤਬਦੀਲੀ ਕਾਰਨ ਸਰਦੀਆਂ ਤੋਂ ਗਰਮੀਆਂ ਵਿਚ ਤਬਦੀਲ ਹੋ ਰਹੇ ਮੌਸਮ ਦੇ ਮੱਦੇਨਜ਼ਰ ਭਾਰਤ ਪਾਕਿਸਤਾਨ ਦੇਸ਼ਾਂ ਦੀਆਂ ਸਰਹੱਦੀ ਫੋਰਸਾਂ ਵਲੋਂ ਭਾਰਤੀ ਸਮੇਂ ਅਨੁਸਾਰ ਸ਼ਾਮ ਨੂੰ 5.30 ਤੋਂ 6 ਵਜੇ ਅਤੇ ਪਾਕਿਸਤਾਨੀ ਸਮੇਂ ਅਨੁਸਾਰ ਸ਼ਾਮ ਨੂੰ 5 ਵਜੇ ਝੰਡੇ ਦੀ ਰਸਮ ਰੀਟਰੀਟ ਦਾ ਸਮਾਂ ਅੱਜ ਤੋਂ ਤਬਦੀਲ ਕੀਤਾ ਗਿਆ ਹੈ।
ਬੀ.ਐਸ.ਐਫ਼. ਅਨੁਸਾਰ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਅਟਾਰੀ ਸਰਹੱਦ ਵਿਖੇ ਝੰਡੇ ਦੀ ਰਸਮ ਵੇਖਣ ਆਉਣ ਵਾਲੇ ਭਾਰਤੀ ਸੈਲਾਨੀ ਸ਼ਾਮ 4.30 ਵਜ਼ੇ ਤੱਕ ਅਟਾਰੀ ਸਰਹੱਦ ਵਿਖੇ ਪਹੁੰਚਣ। ਬੀ.ਐਸ.ਐਫ਼. ਵਲੋਂ ਦੱਸਿਆ ਗਿਆ ਕਿ ਭਾਰਤੀ ਸੈਲਾਨੀ, ਜੋ ਅਟਾਰੀ ਸਰਹੱਦ ਵਿਖੇ ਝੰਡੇ ਦੀ ਰਸਮ ਵੇਖਣ ਲਈ ਆਉਣ ਉਹ ਆਪਣੇ ਭਾਰੀ ਬੈਗ, ਇਲੈਕਟ੍ਰੋਨਿਕ ਚੀਜ਼ਾਂ ਆਪਣੀਆਂ ਗੱਡੀਆਂ ਵਿਚ ਰੱਖ ਕੇ ਹੀ ਸਰਹੱਦ ’ਤੇ ਪਹੁੰਚਣ ਤਾਂ ਜੋ ਸੈਲਾਨੀਆਂ ਦੀ ਚੈਕਿੰਗ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।