India Punjab

ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਸੰਸਦ ਦੇ ਏਜੰਡੇ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਬਿੱਲ ਸੰਸਦ ਦੇ ਅਗਲੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਸੰਸਦ ਦਾ ਅਗਲਾ ਸੈਸ਼ਨ 29 ਨਵੰਬਰ ਨੂੰ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਵਿੱਚ ਹੋਣ ਵਾਲੇ ਵਿਧਾਨਕ ਕੰਮਾਂ ਦੀ ਤਿਆਰ ਕੀਤੀ ਗਈ ਸੂਚੀ ਦੇ ਮੁਤਾਬਕ ’ਦਾ ਫਾਰਮ ਲਾਅਜ਼ ਰਿਪੀਲ ਬਿੱਲ, 2021’ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਸੀ। ਸੰਯੁਕਤ ਕਿਸਾਨ ਮੋਰਚਾ ਤਿੰਨ ਖੇਤੀ ਕਾਨੂੰਨਾਂ ਨੂੰ ਸੰਸਦ ਵਿੱਚ ਵਾਪਸ ਲੈਣ ਤੋਂ ਬਾਅਦ ਆਪਣਾ ਅੰਦੋਲਨ ਖਤਮ ਕਰਨ ਬਾਰੇ ਵਿਚਾਰ ਕਰੇਗਾ। ਮੋਰਚੇ ਨੇ ਮੋਦੀ ਵੱਲੋਂ ਐੱਮਐੱਸਪੀ ਬਾਰੇ ਕਮੇਟੀ ਬਣਾਏ ਜਾਣ ਦੇ ਐਲਾਨ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਕਾਨੂੰਨੀ ਰੂਪ ਦੇਣ ਦੀ ਮੰਗ ਕੀਤੀ ਹੈ।