ਲੋਕ ਸਭਾ ਚੋਣਾਂ (Lok Sabha Election) ਦੇ ਚੋਣ ਪ੍ਰਚਾਰ ਦੌਰਾਨ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ (Hans Raj Hans) ਵੱਲੋਂ ਕਿਸਾਨਾਂ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ, ਜਿਸ ‘ਤੇ ਰਿਟਰਨਿੰਗ ਅਫਸਰ ਫਰੀਦਕੋਟ ਨੇ ਚੋਣ ਜਾਬਤੇ ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕਰ 24 ਘੰਟਿਆਂ ਵਿੱਚ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਹੰਸ ਰਾਜ ਹੰਸ ਦੇ ਬਿਆਨ ਉੱਤੇ ਇਤਰਾਜ਼ ਜਤਾਉਂਦਿਆਂ ਇਸ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ, ਜਿਸ ‘ਤੇ ਐਕਸ਼ਨ ਲੈਦਿਆਂ ਹੋਇਆਂ ਰਿਟਰਨਿੰਗ ਅਫਸਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।
ਹੰਸ ਰਾਜ ਹੰਸ ਨੇ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਪ੍ਰਤੀ ਗਲਤ ਸ਼ਬਦਾਵਲੀ ਵਰਤੀ ਸੀ, ਜਿਸ ਉੱਤੇ ਕਿਸਾਨਾਂ ਨੇ ਕਿਹਾ ਸੀ ਕਿ ਇਸ ਨਾਲ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ।
ਇਹ ਵੀ ਪੜ੍ਹੋ – ਜਲਦ ਆਵੇਗੀ ਮੌਨਸੂਨ, ਪਹੁੰਚਿਆ ਨਿਕੋਬਾਰ