Punjab

ਰੈਵੀਨਿਊ ਪਟਵਾਰ ਯੂਨੀਅਨ ਦਾ ਸਰਕਾਰ ਨੂੰ ਤਗੜਾ ਜਵਾਬ , ਕਿਹਾ “ਅਸੀਂ ਹਰ ਹਾਲਤ ‘ਚ ਕਰਾਂਗੇ ਕਲਮ ਛੋੜ ਹੜਤਾਲ”

Revenue Patwar Union's strong response to the government

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੇ ਅੰਦਰ ESMA ਲਗਾਉਣ ਤੋਂ ਬਾਅਦ ਅੱਜ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਦੇ ਖਿਲਾਫ਼ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਹਰ ਹਾਲਤ ਵਿਚ ਕਲਮ ਛੋੜ ਹੜਤਾਲ ਕਰਾਂਗੇ। ਉਨ੍ਹਾਂ ਕਿਹਾ ਕਿ ESMA ਨੂੰ ਹਾਈਕੋਰਟ ਵਿੱਚ ਚੈਲੰਜ ਕੀਤਾ ਜਾਵੇਗਾ। ਪਟਵਾਰੀਆਂ ਅਤੇ ਕਾਨੂੰਗੋ ਨੇ 3000 ਹਲਕਿਆਂ ਚ ਅੱਜ ਤੋਂ ਹੀ ਹੜਤਾਲ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 3193 ਹਲਕਿਆਂ ਵਿੱਚ, ਜਿੱਥੇ ਪਟਵਾਰੀ ਭਰਤੀ ਨਹੀਂ ਕੀਤੇ ਗਏ, ਉਨ੍ਹਾਂ ਸਰਕਲਾਂ ਵਿੱਚ ਕਲਮਬੰਦ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ, ਸਰਕਾਰ ਜੇਕਰ ਇਨ੍ਹਾਂ ਸਰਕਲਾਂ ਵਿੱਚ ਨਵੇਂ ਪਟਵਾਰੀਆਂ ਦੀ ਭਰਤੀ ਕਰਦੀ ਹੈ ਅਤੇ ਅਸੀਂ ਇਸ ਫੈਸਲੇ ਦਾ ਸਵਾਗਤ ਕਰਾਂਗੇ। ਪਿਛਲੇ 1.5 ਸਾਲਾਂ ਤੋਂ ਅਸੀਂ ਸਰਕਾਰ ਵੱਲੋਂ ਸਾਡੀਆਂ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਾਂ। ਰੈਵੀਨਿਊ ਪਟਵਾਰ ਯੂਨੀਅਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ, ਮਨਰੇਗਾ ਮਜ਼ਦੂਰਾਂ ਤੋਂ ਵੀ ਘੱਟ ਉਨ੍ਹਾਂ ਨੂੰ ਤਨਖ਼ਾਹ ਮਿਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ, ਸਾਨੂੰ 167 ਰੁਪਏ ਦਿਹਾੜੀ ਮਿਲਦੀ ਹੈ।

ਦੱਸ ਦਈਏ ਕਿ ਲੰਘੇ ਕੱਲ੍ਹ  ਮੁੱਖ ਮੰਤਰੀ ਭਗਵੰਤ ਮਾਨ ਨੇ ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਤੋਂ 13 ਸਤੰਬਰ ਨੂੰ ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਦੇ ਕੀਤੇ ਗਏ ਐਲਾਨ ‘ਤੇ ਇੱਕ ਧਮਕੀ ਭਰਿਆ ਟਵੀਟ ਕੀਤਾ ਸੀ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..