India

ਦਿੱਲੀ ਦੇ ਲਾਲ ਕਿਲੇ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੂੰ ਸਵਾ ਲੱਖ ਡਾਲਰ ਦੇ ਇਨਾਮ ਦਾ ਐਲਾਨ, ਰਾਜਧਾਨੀ ਅਲਰਟ ‘ਤੇ

‘ਦ ਖ਼ਾਲਸ ਬਿਊਰੋ:- ਭਾਰਤ ਸਰਕਾਰ ਵੱਲੋਂ ਭਾਰਤ ਵਿੱਚ ਬੈਨ ਕੀਤੀ ਗਈ ਸਿੱਖਸ ਫਾਰ ਜਸਟਿਸ (SFJ) ਜਥੇਬੰਦੀ ਨੇ 15 ਅਗਸਤ ਨੂੰ  ਭਾਰਤ ਦੇ ਸੁਤੰਤਰਤਾ ਦਿਹਾੜੇ ਮੌਕੇ ਲਾਲ ਕਿਲ੍ਹੇ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਨੂੰ 125,000 ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਭਾਰਤ ਸਰਕਾਰ ਹਰਕਤ ਵਿੱਚ ਹੈ ਅਤੇ ਰਾਜਧਾਨੀ ਦਿੱਲੀ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਵੀ ਹਾਈ ਅਲਰਟ ‘ਤੇ ਹਨ।

ਇਸਦੇ ਮੱਦੇਨਜ਼ਰ ਸੁਤੰਤਰਤਾ ਦਿਹਾੜੇ ਮੌਕੇ 45,000 ਤੋਂ ਜ਼ਿਆਦਾ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲਾਲ ਕਿਲ੍ਹੇ ਦੇ ਚਾਰੇ ਪਾਸੇ ਪੰਜ ਕਿ.ਮੀ. ਦੇ ਦਾਇਰੇ ‘ਚ ਉੱਚੀਆਂ ਇਮਾਰਤਾਂ ‘ਤੇ 2000 ਤੋਂ ਜ਼ਿਆਦਾ ਸਨਾਈਪਰਜ਼ ਦੀ ਤਾਇਨਾਤੀ ਕੀਤੀ ਜਾਵੇਗੀ।

ਖਾਲਿਸਤਾਨ ਪੱਖੀ ਸਮੂਹ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ 15 ਅਗਸਤ ਨੂੰ ਅਮਰੀਕਾ, ਬ੍ਰਿਟੇਨ, ਕੈਨੇਡਾ, ਇਟਲੀ, ਜਰਮਨੀ, ਫਰਾਂਸ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਭਾਰਤੀ ਰਾਜਦੂਤਾਂ ਦੇ ਸਾਹਮਣੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਆਪਣੇ ਵੱਖਵਾਦੀ ਏਜੰਡੇ ‘ਰੈਫਰੈਂਡਮ 2020’ ਲਈ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਉਣ ਦੀ ਯੋਜਨਾ ਹੈ।

Comments are closed.