The Khalas Tv Blog India ‘ਰਿਹਾਈ’ ਗਾਣਾ ਵੀ ਬੈਨ
India Punjab

‘ਰਿਹਾਈ’ ਗਾਣਾ ਵੀ ਬੈਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ ਰਿਹਾਈ ‘ਤੇ ਯੂਟਿਊਬ ਨੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਯੂਟਿਊਬ ਨੇ ਇਹ ਐਕਸ਼ਨ ਲਿਆ ਹੈ।

ਕੰਵਰ ਗਰੇਵਾਲ ਨੇ ਇਸ ਗੀਤ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਸੀ। ਇਸਦੇ ਨਾਲ ਹੀ ਇਤਿਹਾਸ ਦੀਆਂ ਕਿਤਾਬਾਂ ਵਿੱਚ ਹੋ ਰਹੀ ਛੇੜਛਾੜ ਬਾਰੇ ਵੀ ਜ਼ਿਕਰ ਕੀਤਾ ਸੀ। ਇਹ ਗੀਤ ਛੇ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਸੀ।

ਇਸ ਤੋਂ ਪਹਿਲਾਂ ਮਰਹੂਮ ਨੌਜਵਾਨ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਇਆ ਉਸਦਾ ‘SYL’ ਵੀ ਸਰਕਾਰ ਵੱਲੋਂ ਯੂਟਿਊਬ ਤੋਂ ਹਟਵਾ ਦਿੱਤਾ ਗਿਆ ਸੀ। ਮੂਸੇਵਾਲਾ ਨੇ ਇਸ ਗੀਤ ਵਿੱਚ ਸਤਲੁਜ ਯਮੁਨਾ ਲਿੰਕ ਦੀ ਗੱਲ ਕੀਤੀ ਸੀ।

ਐੱਸਵਾਈਐੱਲ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਦਾ ਵਿਸ਼ਾ ਬਣੀ ਹੋਈ ਹੈ।

ਸਿੱਧੂ ਦੇ ਇਸ ਗੀਤ ਵਿੱਚ ਦੱਸਿਆ ਗਿਆ ਸੀ ਕਿ ਐਸਵਾਈਐਲ ਨਹਿਰ ਦੇ ਪਾਣੀ ਅਤੇ ਬੰਦੀ ਸਿੱਖਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਲਗਾਤਾਰ ਵਿਵਾਦ ਚੱਲ ਰਿਹਾ ਸੀ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਸ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।

Exit mobile version