India

ਵੱਡੇ ਕਿਸਾਨ ਲੀਡਰ ਨੂੰ ਮਿਲ ਰਹੀਆਂ ਧਮਕੀਆਂ! ਪੁਲਿਸ ‘ਤੇ ਕਾਰਵਾਈ ਨਾ ਕਰਨ ਦਾ ਇਲਜ਼ਾਮ!

ਬਿਊਰੋ ਰਿਪੋਰਟ – ਦੇਸ਼ ਦੇ ਵੱਡੇ ਕਿਸਾਨ ਆਗੂ ਰਿਕੇਸ਼ ਟਿਕੈਤ (Rakesh Tikait) ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਰਾਕੇਸ਼ ਟਿਕੈਤ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਵਾਰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ ਪਰ ਪੁਲਿਸ ਨੇ ਕਾਰਵਾਈ ਨਹੀਂ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਨੇ ਕਈ ਮਾਮਲਿਆਂ ਵਿਚ ਕਾਰਵਾਈ ਕੀਤੀ ਹੈ ਪਰ ਕਈਆਂ ਵਿਚ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਟਿਕੈਤ ਨੇ ਕਿਹਾ ਕਿ ਧਮਕੀਆਂ ਦੇਣ ਵਾਲੇ ਗੰਦੀ ਸੋਚ ਦੇ ਮਾਲਕ ਹਨ ਅਤੇ ਉਨ੍ਹਾਂ ਨੂੰ ਕਈ ਵਾਰ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਾਗਪਤ ਥਾਣੇ ਵਿਚ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਹੈ।

ਦੱਸ ਦੇਈਏ ਕਿ ਰਾਕੇਸ਼ ਟਿਕੈਤ ਦੇਸ਼ ਦੇ ਵੱਡੇ ਕਿਸਾਨ ਲੀਡਰ ਹਨ। ਉਨ੍ਹਾਂ ਵੱਲੋਂ ਸਮੇਂ-ਸਮੇਂ ‘ਤੇ ਕਿਸਾਨੀ ਸੰਘਰਸ਼ ਦੀ ਅਗਵਾਈ ਕੀਤੀ ਜਾਂਦੀ ਰਹੀ ਹੈ। ਕਿਸਾਨ ਅੰਦੋਲਨ ਪਹਿਲੇ ਦੇ ਵਿਚ ਰਾਕੇਸ਼ ਟਿਕੈਤ ਵੱਲੋਂ ਅੱਗੇ ਰਹਿ ਕਿ ਕਿਸਾਨ ਮੋਰਚੇ ਦੀ ਅਗਵਾਈ ਕੀਤੀ ਗਈ ਸੀ।

ਇਹ ਵੀ ਪੜ੍ਹੋ –  BMW ਪਲਾਂਟ ਦੇ ਮਸਲੇ ’ਤੇ CM ਮਾਨ ਦੇ ਹੱਕ ’ਚ ਆਏ ਬਰਾੜ! ਮਜੀਠੀਆ ਤੇ ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ