‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਬਿਜਲੀ ਸੰਕਟ ‘ਤੇ ਕੇਂਦਰੀ ਊਰਜਾ ਮੰਤਰੀ RK Singh ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਬਿਜਲੀ ਸੰਕਟ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਸਰਪਲੱਸ ਪਾਵਰ ਹੈ ਪਰ ਪੰਜਾਬ ਕੋਲ ਬਿਜਲੀ ਲੈਣ ਦੀ ਸਮਰੱਥਾ ਨਹੀਂ ਹੈ। ਪੰਜਾਬ ਸਰਕਾਰ ਨੇ ਬਿਜਲੀ ਵੰਡ ਦੇ ਸਿਸਟਮ ਨੂੰ ਅਪਗ੍ਰੇਡ ਕਰਨ ‘ਤੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਰੇ ਨਾਲ ਕੋਈ ਗੱਲ ਨਹੀਂ ਕੀਤੀ ਹੈ।
ਕਾਂਗਰਸ ਵਿਧਾਇਕ ਦਾ ਜਵਾਬ
ਕਾਂਗਰਸ ਵਿਧਾਇਤ ਨਵਤੇਜ ਸਿੰਘ ਚੀਮਾ ਨੇ ਆਰ.ਕੇ. ਸਿੰਘ ਨੂੰ ਜਵਾਬ ਦਿੰਦਿਆਂ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਇਨ੍ਹਾਂ ਨੇ ਪੰਜਾਬ ਨੂੰ ਬਹੁਤ ਖਰਾਬ ਕੀਤਾ ਹੈ। ਪੰਜਾਬ ਨਾਲ ਕੇਂਦਰ ਕਾਣੀ ਵੰਡ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ ‘ਤੇ ਕੇਂਦਰ ਨੂੰ ਚਿੱਠੀਆਂ ਲਿਖੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਝੋਨੇ ਦੇ ਸੀਜ਼ਨ ਵੇਲੇ ਵੀ ਇਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਪਰੇਸ਼ਾਨ ਕਰਨਾ ਹੈ।
ਢੀਂਡਸਾ ਨੇ ਵੀ ਘੇਰੀ ਪੰਜਾਬ ਸਰਕਾਰ
ਪੰਜਾਬ ਦੇ ਬਿਜਲੀ ਸੰਕਟ ਲਈ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਪੰਜਾਬ ਸਰਕਾਰ ਨੂੰ ਜ਼ਿੰਮੇਦਾਰ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ ਬਿਜਲੀ ਸਮਝੌਤਿਆਂ ਨੂੰ ਰੱਦ ਕਰਨਾ ਐਨਾ ਆਸਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਵੇਲੇ ਹੋਏ ਬਿਜਲੀ ਸਮਝੌਤਿਆਂ ਵਿੱਚ ਕਈ ਕਮੀਆਂ ਸਨ।