ਪੰਜਾਬ ‘ਚ ਆਏ ਦਿਨ ਕੋਈ ਨਾ ਕੋਈ ਸੜਕ ਹਾਦਸਾ ਵਾਪਰਦਾ ਰਹਿੰਦਾ ਹੈ, ਅਜਿਹੀ ਹੀ ਇਕ ਖ਼ਬਰ ਜਲੰਧਰ (Jalandhar) ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਇਕ ਕਾਰ ਮੋਟਰਸਾਇਕਲ ਨੂੰ ਬਚਾਉਂਦੀ-ਬਚਾਉਂਦੀ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਹ ਹਾਦਸਾ ਜਲੰਧਰ ਬੱਸ ਸਟੈਂਡ ਫਲਾਈਓਵਰ (Jalandhar Bus Stand Flyover) ‘ਤੇ ਵਾਪਰਿਆ। ਜਾਣਕਾਰੀ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਏਅਰਬੈਗ ਤੱਕ ਖੁੱਲ੍ਹ ਗਏ। ਚੰਗੀ ਗੱਲ ਇਹ ਰਹੀ ਕਿ ਕਿਸੇ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਹਾਦਸਾ ਵਾਪਰਨ ਤੋਂ ਬਾਅਦ ਸੜਕ ਉੱਤੇ ਲੰਬਾ ਜਾਮ ਲੱਗ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਪਹੁੰਚ ਕੇ ਬਣਦੀ ਕਾਰਵਾਈ ਕੀਤੀ ਗਈ।
ਕਾਰ ਚਾਲਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇਹ ਹਾਦਸਾ ਮੋਟਕ ਸਾਇਕਲ ਚਾਲਕ ਨੂੰ ਬਚਾਉਣ ਸਮੇਂ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਕਾਰ ਦਾ ਨੁਕਸਾਨ ਜ਼ਰੂਰ ਹੋਇਆ ਹੈ ਪਰ ਕਾਰ ਚਾਲਕ ਏਅਰ ਬੈਗ ਖੁੱਲਣ ਕਰਕੇ ਪੂਰੀ ਤਰ੍ਹਾਂ ਸਹੀ ਹੈ।
ਇਹ ਵੀ ਪੜ੍ਹੋ – ਪ੍ਰਧਾਨ ਮੰਤਰੀ ਦੀ ਹੁਸ਼ਿਆਰਪੁਰ ਰੈਲੀ ਤੋਂ ਪਹਿਲਾਂ ਛੱਡਿਆ ਪਾਣੀ, ਪ੍ਰਸਾਸ਼ਨ ਵੱਲੋਂ ਜਾਂਚ ਸ਼ੁਰੂ