The Khalas Tv Blog International ਕਨੇਡਾ ‘ਚ ਸੜਕ ਹਾ ਦਸੇ ਨੇ ਤਿੰਨ ਪੰਜਾਬੀ ਮੁੰਡਿਆਂ ਦੀ ਲਈ ਬ ਲੀ
International

ਕਨੇਡਾ ‘ਚ ਸੜਕ ਹਾ ਦਸੇ ਨੇ ਤਿੰਨ ਪੰਜਾਬੀ ਮੁੰਡਿਆਂ ਦੀ ਲਈ ਬ ਲੀ

‘ਦ ਖ਼ਾਲਸ ਬਿਊਰੋ : ਯੁਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਲੈ ਕੇ ਭਾਰਤ ਵਿੱਚ ਬੈਠੇ ਉਨ੍ਹਾਂ ਦੇ ਮਾਪਿਆਂ ਦੀ ਜਾਨ ਪਿੰਜੀ ਪਈ ਹੈ ਕਿ ਕਨੇਡਾ ਤੋਂ ਇੱਕ ਹੋਰ ਦੁਖਦਾਈ ਖਬਰ ਆ ਗਈ ਹੈ। ਕਨੇਡਾ ਦੇ ਤਿੰਨ ਪੰਜਾਬੀ ਨੌਜਵਾਨਾਂ ਦੀ ਇੱਕ ਸੜਕ ਹਾਦਸੇ ਵਿੱਚ ਮੌ ਤ ਹੋ ਜਾਣ ਦੀ ਦਰਦਨਾਕ ਸੂਚਨਾ ਮਿਲੀ ਹੈ।

ਬੀਤੀ ਰਾਤ ਓਂਟਾਰੀੳ ਕੈਨੇਡਾ ਦੇ ਟਾਊਨਸ਼ਿਪ ਹਰਥਰ ਦੇ ਹਾਈਵੇਅ-6 ਨੇੜੇ  ਵੈਲਿੰਗਟਨ ਰੋਡ ‘ਤੇ ਵੈਨ ਅਤੇ ਟ੍ਰੇਲਰ ਦੀ ਸਿੱਧੀ ਟੱ ਕਰ ਹੋ ਗਈ। ਇਸ ਭਿ ਆਨਕ ਹਾਦ ਸੇ ‘ਚ ਵੈਨ ਵਿੱਚ ਸਵਾਰ ਤਿੰਨ ਪੰਜਾਬੀ ਨੌਜਵਾਨਾਂ ਦੀ ਮੌ ਤ ਹੋ ਗਈ ਹੈ। ਇਸ ਹਾਦਸੇ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ ਅਤੇ ਇੱਕ ਨੇ ਹਸ ਪਤਾਲ ਵਿੱਚ ਜਾ ਕੇ ਦਮ ਤੋੜ ਦਿੱਤਾ। ਮਾਰੇ ਗਏ ਤਿੰਨੇ ਨੌਜਵਾਨ ਇਕ ਹੀ ਵੈਨ ਵਿੱਚ ਸਵਾਰ ਸਨ। ਇਸ ਹਾਦਸੇ ਚ ਟ੍ਰੇਲਰ ਦਾ ਡਰਾਈਵਰ ਵੀ ਫੱਟ ੜ ਹੋਇਆ ਹੈ, ਜਿਸ ਨੂੰ ਸਥਾਨਕ ਹਸਪਤਾ ਲ ‘ਚ ਦਾਖਲ ਕਰਵਾਇਆ ਗਿਆ ਹੈ।

ਮਾਰੇ ਗਏ ਇਕ ਨੌਜਵਾਨ ਕਿਰਨਪ੍ਰੀਤ ਸਿੰਘ  ਦਾ ਪਿਛੋਕੜ ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸ਼ਿਮਰੇਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਰਿਸ਼ਤੇਦਾਰ ਸਾਦਿਕ ਦੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਤੇ ਰਾਜਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਸ਼ਿਮਰੇਵਾਲਾ ਦਾ ਨੌਜਵਾਨ ਸਾਲ 2019 ਵਿੱਚ ਕੈਨੇਡਾ ਵਿੱਚ ਸਟੱਡੀ ਵੀਜੇ ‘ਤੇ ਗਿਆ ਸੀ। ਇਸ ਹਾਦਸੇ ਦੌਰਾਨ ਹੋਈ ਮੌਤ ਨੇ ਪਿੰਡ ਸ਼ਿਮਰੇਵਾਲਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਸ ਦੀ ਕਾਰ ਵਿੱਚ ਦੋ ਹੋਰ ਜਾਣੇ ਸਨ ਜੋ ਜਲੰਧਰ ਨਾਲ ਸਬੰਧਿਤ ਦੱਸੇ ਜਾਂਦੇ ਹਨ।

Exit mobile version