The Khalas Tv Blog Punjab ਮਾਤਾ ਨੈਣਾ ਦੇਵੀ ਤੋਂ ਮੁੜ ਰਹੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ, 2 ਦੀ ਮੌਤ, 20 ਜ਼ਖ਼ਮੀ
Punjab

ਮਾਤਾ ਨੈਣਾ ਦੇਵੀ ਤੋਂ ਮੁੜ ਰਹੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ, 2 ਦੀ ਮੌਤ, 20 ਜ਼ਖ਼ਮੀ

xr:d:DAGB-3bf8Y0:44,j:1260306940818240630,t:24041512

ਰੋਪੜ ਵਿੱਚ ਚਮਕੌਰ ਸਾਹਿਬ ਰੋਡ ਨਹਿਰ ਦੇ ਕੰਢੇ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਾਤਾ ਨੈਣਾ ਦੇਵੀ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰੇ ਛੋਟੇ ਹਾਥੀ ਦੀ ਸਬਜ਼ੀਆਂ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ।

ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 20 ਤੋਂ ਵਧੇਰੇ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਟਰੱਕ ਚਾਲਕ ਅਤੇ ਇੱਕ ਸ਼ਰਧਾਲੂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਹੈ। ਭੱਠਾ ਮਜ਼ਦੂਰ ਯੂਨੀਅਨ ਨੇ ਸਰਕਾਰ ਤੋਂ ਜ਼ਖ਼ਮੀਆਂ ਦਾ ਇਲਾਜ ਕਰਵਾਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਤੇ ਹੋਰ ਬਣਦੀ ਮਦਦ ਵੀ ਕੀਤੀ ਜਾਵੇ।

ਭੱਠਾ ਮਜ਼ਦੂਰ ਯੂਨੀਅਨ ਦੇ ਵਰਕਰ ਨੇ ਕਿਹਾ ਕਿ ਕਈ ਵਿਅਕਤੀ ਗੰਭੀਰ ਜ਼ਖ਼ਮੀ ਹਨ, ਜਿੰਨ੍ਹਾਂ ਨੂੰ ਪੀਜੀਆਈ ਵਿੱਚ ਰੈਫਰ ਕੀਤਾ ਹੈ।

Exit mobile version