The Khalas Tv Blog Punjab ਫਾਜ਼ਿਲਕਾ ‘ਚ ਰੋਡਵੇਜ਼ ਦੀ ਬੱਸ ਨੇ ਜੋੜੇ ਨੂੰ ਮਾਰੀ ਟੱਕਰ, 10 ਮਹੀਨੇ ਦੇ ਬੱਚੇ ਦੀ ਮੌਤ
Punjab

ਫਾਜ਼ਿਲਕਾ ‘ਚ ਰੋਡਵੇਜ਼ ਦੀ ਬੱਸ ਨੇ ਜੋੜੇ ਨੂੰ ਮਾਰੀ ਟੱਕਰ, 10 ਮਹੀਨੇ ਦੇ ਬੱਚੇ ਦੀ ਮੌਤ

ਫਾਜ਼ਿਲਕਾ ‘ਚ ਰੋਡਵੇਜ਼ ਦੀ ਬੱਸ ਨੇ ਸੜਕ ‘ਤੇ ਖੜ੍ਹੇ ਜੋੜੇ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਔਰਤ ਦੇ ਹੱਥ ਵਿੱਚ 10 ਮਹੀਨੇ ਦਾ ਬੱਚਾ ਡਿੱਗ ਗਿਆ ਅਤੇ ਬੱਸ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ ਅਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ‘ਚ ਅਣਪਛਾਤੇ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਜਲਾਲਾਬਾਦ ਦੇ ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ ‘ਤੇ ਪਿੰਡ ਪੀਰ ਮੁਹੰਮਦ ਨੇੜੇ ਵਾਪਰੀ। ਦੋਵੇਂ ਜੋੜੇ ਪਾਣੀ ਪੀਣ ਲਈ ਖੜ੍ਹੇ ਸਨ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਰੋਡਵੇਜ਼ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਬੱਚੇ ਦੇ ਪਿਤਾ ਪਾਲਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਬੱਚਿਆਂ ਨਾਲ ਸਾਈਕਲ ‘ਤੇ ਪਿੰਡ ਪੰਜੇ ਤੋਂ ਫਤਿਹਗੜ੍ਹ ਨੂੰ ਵਾਪਸ ਆ ਰਿਹਾ ਸੀ ਕਿ ਤੇਜ਼ ਗਰਮੀ ਕਾਰਨ ਰਸਤੇ ‘ਚ ਪੀਰ ਮੁਹੰਮਦ ਪਿੰਡ ਦੇ ਬੱਸ ਸਟੈਂਡ ਨੇੜੇ ਮਿੱਠੇ ਪਾਣੀ ਦਾ ਛੱਪੜ ਦੇਖ ਕੇ ਰੁਕ ਗਿਆ। ਗਿਆ l

ਇਸ ਦੌਰਾਨ ਪਿੱਛੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ 10 ਮਹੀਨੇ ਦਾ ਬੱਚਾ ਸੁਖਚੈਨ ਪਤਨੀ ਦੇ ਹੱਥੋਂ ਹੇਠਾਂ ਡਿੱਗ ਗਿਆ। ਬੱਸ ਦੇ ਟਾਇਰ ਹੇਠਾਂ ਆਉਣ ਨਾਲ ਉਸ ਦੀ ਮੌਤ ਹੋ ਗਈ, ਹਾਲਾਂਕਿ ਦੋਵਾਂ ਦੇ ਵੀ ਸੱਟਾਂ ਲੱਗੀਆਂ, ਜਦੋਂਕਿ ਬੱਚਿਆਂ ਦੀ ਮਾਂ ਦੀ ਸਿਹਤ ਵੀ ਵਿਗੜ ਗਈ।

ਪੁਲਿਸ ਨੇ ਰੋਡਵੇਜ਼ ਦੀ ਬੱਸ ਨੂੰ ਕਬਜ਼ੇ ਵਿੱਚ ਲਿਆ ਪੁਲਿਸ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਰੋਡਵੇਜ਼ ਦੀ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਧਾਰਾ 106/1, 125 ਬੀ.ਐਨ.ਐਸ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਦੋਸ਼ੀ ਬੱਸ ਡਰਾਈਵਰ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

Exit mobile version