The Khalas Tv Blog Punjab ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਦਾਲਤ ਨੇ ਐਫਆਈਆਰ ਦਰਜ ਕਰਨ ਦਾ ਦਿੱਤਾ ਹੁਕਮ
Punjab

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਦਾਲਤ ਨੇ ਐਫਆਈਆਰ ਦਰਜ ਕਰਨ ਦਾ ਦਿੱਤਾ ਹੁਕਮ

ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।  ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਕੇਜਰੀਵਾਲ ‘ਤੇ ਪ੍ਰਚਾਰ ਲਈ ਵੱਡੇ ਹੋਰਡਿੰਗ ਲਗਾਉਣ ਲਈ ਜਨਤਕ ਪੈਸੇ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਕੇਜਰੀਵਾਲ ਅਤੇ ਦੋ ਹੋਰ ਆਗੂਆਂ ਗੁਲਾਬ ਸਿੰਘ ਅਤੇ ਨੀਤਿਕਾ ਸ਼ਰਮਾ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ, ਅਦਾਲਤ ਨੇ ਦਿੱਲੀ ਪੁਲਿਸ ਨੂੰ ਮਾਮਲਾ ਦਰਜ ਕਰਨ ਦਾ ਨਿਰਦੇਸ਼ ਦਿੱਤਾ। ਅਦਾਲਤ ਨੇ ਪੁਲਿਸ ਤੋਂ 18 ਮਾਰਚ ਤੱਕ ਮਾਮਲੇ ਦੀ ਸਥਿਤੀ ਰਿਪੋਰਟ ਵੀ ਮੰਗੀ ਹੈ।

ਇਹ ਵੀ ਪੜ੍ਹੋ – ਪੰਜਾਬ ਵਿੱਚ ਭਾਰਤੀ ਫੌਜ ਦੀ ਨਿਕਲੀ ਭਰਤੀ

 

Exit mobile version