ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਸਵੇਰੇ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਗਈ ਸੀ, ਜਿਸ ਤੋਂ ਬਾਅਦ ਮੀਡੀਆ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਉਸ ‘ਤੇ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਇਹ ਰੁਟੀਨ ਮੀਟਿੰਗ ਸੀ ਅਤੇ ਉਹ ਅਕਸਰ ਹੀ ਸਿੰਘ ਸਾਹਿਬ ਨਾਲ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਕਰਦੇ ਰਹਿੰਦੇ ਹਨ। ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਅਕਾਲ ਤਖਤ ਦੇ ਜਥੇਦਾਰ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਵੀ ਹੈਡ ਗ੍ਰੰਥੀ ਹਨ। ਇਸ ਕਰਕੇ ਉਨ੍ਹਾਂ ਨਾਲ ਮੁਲਾਕਾਤਾਂ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਮੇਰੀ ਜਥੇਦਾਰ ਦੇ ਨਾਲ ਕਈ ਵਾਰ ਸੈਕਟਰੀਏਟ ਅਤੇ ਕਦੇ ਉਨ੍ਹਾਂ ਦੀ ਅਤੇ ਕਦੇ ਮੇਰੀ ਰਿਹਾਇਸ਼ ‘ਤੇ ਵੀ ਮੁਲਾਕਾਤ ਹੋਈ ਹੈ। ਧਾਮੀ ਨੇ ਕਿਹਾ ਕਿ ਇਸ ਸਮੇਂ ਜੋ ਮੀਡੀਆ ਵਿਚ ਚਰਚਾਵਾਂ ਚਲ ਰਹੀਆਂ ਹਨ ਉਹ ਉਨ੍ਹਾਂ ਨੂੰ ਰੱਦ ਕਰਦੇ ਹਨ। ਧਾਮੀ ਨੇ ਮੀਡੀਆ ਨੇ ਸਖਤ ਸ਼ਬਦਾਂ ‘ਚ ਕਿਹਾ ਕਿ ਕਿਸੇ ਵੀ ਮੀਟਿਗ ਨੂੰ ਕੋਈ ਰੰਗਤ ਦੇਣ ਤੋਂ ਪਹਿਲਾ ਉਸ ਦਾ ਸ਼ਪੱਸ਼ਟੀਕਰਨ ਲੈ ਲਿਆ ਕਰੋ।
ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ, ਜਿਸ ਤੋਂ ਬਾਅਦ ਅੱਜ ਧਾਮੀ ਵੱਲੋਂ ਜਥੇਦਾਰ ਨਾਲ ਕੀਤੀ ਗਈ ਮੀਟਿੰਗ ‘ਤੇ ਮੀਡੀਆ ਵਿਚ ਚਰਚਾ ਚੱਲ ਰਹੀ ਸੀ ਕਿ ਉਹ ਜਥੇਦਾਰ ‘ਤੇ 2 ਦਸੰਬਰ ਦਾ ਫੈਸਲਾ ਬਦਲਣ ਦਾ ਦਬਾਅ ਪਾਉਣ ਨਹੀਂ ਤਾਂ ਅਸਤੀਫਾ ਦੇ ਕੇ ਪਾਸੇ ਹੋ ਜਾਣ।
ਇਹ ਵੀ ਪੜ੍ਹੋ – ਬਾਲ ਅਧਿਕਾਰ ਕਮਿਸ਼ਨ ਦੀ ਪੰਜਾਬ ਸਰਕਾਰ ਨੂੰ ਅਪੀਲ, ਸਮਾਂ ਬਦਲਣ ਦੀ ਕੀਤੀ ਮੰਗ