ਫ਼ਿਰੋਜ਼ਪੁਰ — ਆਰ.ਐਸ.ਐਸ. ਆਗੂ ਨਵੀਨ ਅਰੋੜਾ ਦੇ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਬਾਦਲ ਨੂੰ ਅੱਜ ਮਾਹਮੂ ਜੋਈਆ ਟੋਲ ਪਲਾਜ਼ਾ ਨੇੜੇ ਪੁਲਿਸ ਨਾਲ ਹੋਈ ਤੀਖੀ ਮੁਠਭੇੜ ’ਚ ਮਾਰ ਦਿੱਤਾ ਗਿਆ। ਪੁਲਿਸ ਟੀਮ ਬਾਦਲ ਨੂੰ ਹਥਿਆਰ ਬਰਾਮਦ ਕਰਵਾਉਣ ਲਈ ਲੈ ਕੇ ਗਈ ਸੀ ਕਿ ਅਚਾਨਕ ਉਸ ਦੇ ਲੁਕੇ ਸਾਥੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਆਤਮ-ਰੱਖਿਆ ਲਈ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ’ਚ ਬਾਦਲ ਮੌਕੇ ’ਤੇ ਹੀ ਮਾਰਿਆ ਗਿਆ। ਮੁਠਭੇੜ ਦੌਰਾਨ ਇਕ ਥਾਣੇਦਾਰ ਨੂੰ ਵੀ ਗੋਲੀ ਲੱਗੀ ਹੈ। ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।

