‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਨੇ ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਦੀ ਕੀਤੀ ਗਈ ਕੁੱਟਮਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦਾ ਰੌਲਾ ਲੱਖਾ ਸਿਧਾਣਾ ਨਾਲ ਹੈ, ਤਾਂ ਫਿਰ ਉਸਦੇ ਭਰਾ ਦਾ ਕੀ ਰੌਲਾ ਹੈ। ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਦੀ ਕੀਤੀ ਗਈ ਕੁੱਟਮਾਰ ਦੀ ਅਸੀਂ ਨਿਖੇਧੀ ਕਰਦੇ ਹਾਂ। ਮੈਨੂੰ ਜਦੋਂ ਮਰਜ਼ੀ ਫੜ੍ਹ ਲਉ, ਮੈਨੂੰ ਕੋਈ ਇਤਰਾਜ਼ ਨਹੀਂ ਹੈ। ਦੀਪ ਸਿੱਧੂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਬਾਰੇ ਹਾਲੇ ਤੱਕ ਉਨ੍ਹਾਂ ਦੀ ਕੋਈ ਰਾਏ ਨਹੀਂ ਹੈ।
ਰੁਲਦੂ ਸਿੰਘ ਮਾਨਸਾ ਨੇ ਕਿਸਾਨੀ ਅੰਦੋਲਨ ਬਾਰੇ ਨਰੇਂਦਰ ਸਿੰਘ ਤੋਮਰ ਅਤੇ ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਵੱਲੋਂ ਦਿੱਤੇ ਗਏ ਬਿਆਨਾਂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਦਾ ਵੱਡਾ ਅਸਰ ਸਰਕਾਰ ‘ਤੇ ਪੈ ਰਿਹਾ ਹੈ। ਮਹਾਂ ਪੰਚਾਇਤਾਂ ਨਾਲ ਅੰਦੋਲਨ ਨੂੰ ਵੱਡਾ ਸਹਾਰਾ ਮਿਲ ਰਿਹਾ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਬਿਆਨ ਚਲਾਕੀ ਭਰਿਆ ਹੈ। ਉਸਨੂੰ ਸਿਰਫ ਇਹ ਹੈ ਕਿ ਜਥੇਬੰਦੀਆਂ ਕਿਤੇ ਇੱਥੇ ਬੈਠ ਹੀ ਨਾ ਜਾਣ।