International

“ਰੂਸ ਨੇ ਯੂਕਰੇਨ ‘ਤੇ ਹਮ ਲਾ ਕੀਤਾ ਸ਼ੁਰੂ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵੇਦ ਨੇ ਰੂਸ-ਯੂਕਰੇਨ ਬਾਰੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਯੂਕਰੇਨ ‘ਤੇ ਰੂਸ ਦਾ ਹਮ ਲਾ ਸ਼ੁਰੂ ਹੋ ਚੁੱਕਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਬ੍ਰਿਟੇਨ ਰੂਸ ‘ਤੇ ਪਾਬੰਦੀ ਲਗਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਸਿੱਟਾ ਕੱਢਿਆ ਜਾ ਸਕਦਾ ਹੈ ਕਿ ਰੂਸ ਨੇ ਯੂਕਰੇਨ ‘ਤੇ ਹਮ ਲਾ ਸ਼ੁਰੂ ਕਰ ਦਿੱਤਾ ਹੈ। ਸਾਜਿਦ ਜਾਵੇਦ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਅਮਰੀਕਾ ਨੇ ਵੀ ਇਹ ਐਲਾਨ ਕੀਤਾ ਹੈ ਕਿ ਉਹ ਰੂਸ ‘ਤੇ ਨਵੀਆਂ ਪਾਬੰਦੀਆਂ ਦਾ ਐਲਾਨ ਕਰੇਗਾ।

ਦੂਜੇ ਪਾਸੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਕਿ ਰੂਸ ਦੇ ਇਸ ਕਦਮ ਨਾਲ ਯੂਕਰੇਨ ਦੀ ਪ੍ਰਭੂਸੱਤਾ ਦੀ ਉਲੰਘਣਾ ਹੋਵੇਗੀ ਅਤੇ ਇਹ ਬੇਹੱਦ ਖ਼ਤਰਨਾਕ ਸੰਕੇਤ ਹਨ।