‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾੱਟ ਮੌਰੀਸਨ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ‘ਤੇ ਰੂਸ ਦਾ ਹਮ ਲਾ ਪ੍ਰਭਾਵੀ ਰੂਪ ਵਿੱਚ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਕਿਸੇ ਵਜ੍ਹਾ ਅਤੇ ਪੂਰੀ ਤਰ੍ਹਾਂ ਨਾਲ ਅਸਵੀਕਾਰਨਯੋਗ ਕਾਰਵਾਈ ਦੀ ਅਸੀਂ ਨਿੰਦਾ ਕਰਦੇ ਹਾਂ। ਮੌਰੀਸਨ ਨੇ ਕਿਹਾ ਕਿ ਰੂਸ ਯੂਕਰੇਨ ‘ਤੇ ਪੂਰੇ ਪ੍ਰਭਾਵ ਨਾਲ ਹਮ ਲਾ ਕਰਨ ਦੇ ਅੰਤਿਮ ਬਿੰਦੂ ‘ਤੇ ਹੈ ਅਤੇ ਬਹੁਤ ਹੱਦ ਤੱਕ ਸੰਭਵ ਹੈ ਕਿ ਉਹ ਅਗਲੇ 24 ਘੰਟਿਆਂ ਦੇ ਅੰਦਰ ਯੂਕਰੇਨ ‘ਤੇ ਹਮ ਲਾ ਕਰ ਵੀ ਸਕਦਾ ਹੈ।
ਮੌਰੀਸਨ ਨੇ ਉਨ੍ਹਾਂ ਮੀਡੀਆ ਰਿਪੋਰਟ ਦਾ ਵੀ ਜ਼ਿਕਰ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਹੁਣ ਤੋਂ ਹੀ ਗੋ ਲੀਬਾਰੀ ਦੀਆਂ ਆਵਾਜ਼ਾਂ ਆਉਣ ਲੱਗੀਆਂ ਹਨ ਅਤੇ ਜਿਵੇਂ ਦੀਆਂ ਸਥਿਤੀਆਂ ਬਣੀਆਂ ਹਨ, ਉਸ ਤੋਂ ਯੁੱਧ ਸ਼ੁਰੂ ਹੋ ਚੁੱਕਾ ਹੈ, ਇਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮੇਂ ਲਿਬਰਲ ਡੈਮੋਕ੍ਰੇਸੀ ਵਾਲੇ ਦੇਸ਼ਾਂ ਨੂੰ ਸਾਥ ਖੜੇ ਹੋਣ ਦੀ ਜ਼ਰੂਰਤ ਹੈ ਅਤੇ ਸੱਤਾਵਾਦੀ ਸੋਚ ਦਾ ਵਿਰੋਧ ਕਰਨ ਦੀ ਜ਼ਰੂਰਤ ਹੈ।