International

ਰੂਸ ਅਤੇ ਯੂਕਰੇਨ ਦਾ ਯੁੱਧ ਪਹੁੰਚਿਆ ਪੁਲਾੜ ‘ਚ

‘ਦ ਖ਼ਾਲਸ ਬਿਊਰੋ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਯੁੱ ਧ ਦਾ ਅਸਰ ਜ਼ਮੀਨ ਤੋਂ ਲੈ ਕੇ ਪੁਲਾੜ ਤੱਕ ਦੇਖਣ ਨੂੰ ਮਿਲ ਰਿਹਾ ਹੈ । ਜਾਣਕਾਰੀ ਅਨੁਸਾਰ ਰੂਸੀ ਪੁਲਾੜ ਏਜੰਸੀ ਰੋਸਕੋਸਮੌਸ ਦੇ ਮੁਖੀ ਨੇ ਚੇਤਾਵਨੀ ਦਿੱਤੀ ਹੈ,  ਰੂਸ ਦੇ ਵਿਰੁੱਧ ਪੱਛਮੀ ਪਾਬੰਦੀਆਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਦੇ ਕ ਰੈਸ਼ ਦਾ ਕਾਰਨ ਬਣ ਸਕਦੀਆਂ ਹਨ। ਰੂਸ ਨੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ‘ਤੇ ਇਕ ਅਮਰੀਕੀ ਪੁਲਾੜ ਯਾਤਰੀ ਨੂੰ ਛੱਡਣ ਅਤੇ ਉਸ ਨੂੰ ਅਮਰੀਕਾ ਵਿਚ ਕਰੈਸ਼ ਕਰਨ ਦੀ ਧਮਕੀ ਦੇਣ ਤੋਂ ਬਾਅਦ ਨਾਸਾ ਨੂੰ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਅਮਰੀਕਾ ਨੇ ਰੂਸ ਤੋਂ ਤੇਲ ਦੀ ਦਰਾਮਦ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਰੂਸੀ ਵਾਈਨ, ਸਮੁੰਦਰੀ ਭੋਜਨ ਅਤੇ ਹੀਰਿਆਂ ਦੀ ਦਰਾਮਦ ‘ਤੇ ਪਾਬੰਦੀ ਲਗਾ ਦਿੱਤੀ। ਇਸ ਦੇ ਨਾਲ ਹੀ ਰੂਸ ਦੇ ਵੱਡੇ ਕਾਰੋਬਾਰੀਆਂ ‘ਤੇ ਵੀ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ।