International

ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਰੂਸ ਚਲਾਵੇਗਾ ਬੱਸਾਂ

‘ਦ ਖ਼ਾਲਸ ਬਿਊਰੋ :ਰੂਸ ਦੇ ਨੈਸ਼ਨਲ ਸੈਂਟਰ ਫਾਰ ਸਟੇਟ ਡਿਫੈਂਸ ਕੰਟਰੋਲ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਬੱਸਾਂ ਚਲਾਈਆਂ ਜਾਣਗੀਆਂ। ਜਾਰੀ ਬਿਆਨ ਅਨੁਸਾਰ ਰੂਸ ਵੱਲੋਂ ਯੂਕਰੇਨ ਦੇ ਖਾਰਕਿਵ ਅਤੇ ਸੁਮੀ ਵਿੱਚ ਫਸੇ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਕੱਢਣ ਲਈ ਬੱਸਾਂ ਤਿਆਰ ਕੀਤੀਆਂ ਗਈਆਂ ਹਨ। ਇੱਕ ਚੋਟੀ ਦੇ ਰੂਸੀ ਫੌਜ ਅਧਿਕਾਰੀ ਨੇ ਵੀ ਕਿਹਾ ਕਿ ਉਨ੍ਹਾਂ ਦਾ ਦੇਸ਼ 130 ਬੱਸਾਂ ਨਾਲ ਤਿਆਰ ਹੈ ਤਾਂ ਜੋ ਭਾਰਤੀ ਵਿਦਿਆਰਥੀਆਂ ਨੂੰ ਆਪਣੀਆਂ ਸਰਹੱਦਾਂ ਰਾਹੀਂ ਜੰਗੀ ਖੇਤਰ ਤੋਂ ਬਾਹਰ ਨਿਕਲਣ ਵਿੱਚ ਮਦਦ ਕੀਤੀ ਜਾ ਸਕੇ।
ਰੂਸ ਦੇ ਨੈਸ਼ਨਲ ਡਿਫੈਂਸ ਕੰਟਰੋਲ ਸੈਂਟਰ ਦੇ ਮੁਖੀ ਕਰਨਲ-ਜਨਰਲ ਮਿਖਾਇਲ ਮਿਜ਼ਿਨਸੇਵ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕਰਨ ਅਤੇ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਬਾਰੇ ਚਰਚਾ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਆਈ ਹੈ।
ਕਰਨਲ-ਜਨਰਲ ਮਿਜ਼ਿਨਤਸੇਵ ਨੇ ਕਿਹਾ, “ਭਾਰਤੀ ਵਿਦਿਆਰਥੀਆਂ ਅਤੇ ਹੋਰ ਵਿਦੇਸ਼ੀ ਰਾਜਾਂ ਦੇ ਨਾਗਰਿਕਾਂ ਨੂੰ ਬਚਾਉਣ ਲਈ ਅੱਜ ਸਵੇਰੇ 6 ਵਜੇ ਤੋਂ ਬੈਲਗੋਰੋਡ ਖੇਤਰ ਦੇ ਨੇਖੋਤੇਯੇਵਕਾ ਅਤੇ ਸੁਡਜ਼ਾ ਚੌਕੀਆਂ ਤੋਂ ਕੁੱਲ 130 ਆਰਾਮਦਾਇਕ ਬੱਸਾਂ ਖਾਰਕੀਵ ਅਤੇ ਸੁਮੀ ਲਈ ਰਵਾਨਾ ਹੋਣ ਲਈ ਤਿਆਰ ਹਨ।