International

ਰੂਸ ਨੇ ਬਣਾਇਆ ਕੋਰੋਨਾ ਦਾ ਪਹਿਲਾ ਟੀਕਾ, ਸਭ ਤੋਂ ਪਹਿਲਾਂ ਰਾਸ਼ਟਰਪਤੀ ਦੀ ਧੀ ਨੂੰ ਲਾਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰੂਸ ਦੀ ਪਹਿਲੀ ਕੋਰੋਨਾਵਾਇਰਸ ਵੈਕਸੀਨ ਨੂੰ ਸਿਹਤ ਮੰਤਰਾਲੇ ਤੋਂ ਮਨਜ਼ੂਰੀ ਮਿਲਣ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਵੈਕਸੀਨ ਦਾ ਪਹਿਲਾ ਟੀਕਾ ਉਨ੍ਹਾਂ ਦੀ ਧੀ ਨੂੰ ਲਗਾਇਆ ਗਿਆ ਸੀ। ਇਹ ਐਲਾਨ ਉਨ੍ਹਾਂ ਨੇ ਸਰਕਾਰੀ ਮੰਤਰੀਆਂ ਨਾਲ ਇੱਕ ਵੀਡੀਓ ਕਾਨਫਰੰਸਿੰਗ ਦੌਰਾਨ ਕੀਤਾ।

ਰੂਸ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ ਮਨੁੱਖੀ ਜਾਂਚ ਤੋਂ ਬਾਅਦ ਮਾਸਕੋ ਦੇ ਗਮਾਲਿਆ ਇੰਸਟੀਚਿਊਟ ਦੁਆਰਾ ਵਿਕਸਤ ਕੀਤੀ ਗਈ ਵਿਸ਼ਵ ਦੀ ਪਹਿਲੀ ਕੋਵੀਡ -19 ਵੈਕਸੀਨ ਨੂੰ ਰੈਗੂਲੇਟਰੀ ਮਨਜ਼ੂਰੀ ਦੇ ਦਿੱਤੀ ਗਈ ਹੈ, ਇਸ ਵੈਕਸੀਨ ਨੂੰ ਰਜਿਸਟਰਡ ਕੀਤਾ ਜਾ ਚੁੱਕਾ ਹੈ। ਹੁਣ ਇਸ ਵੈਕਸੀਨ ਦੀ ਵਰਤੋਂ ਕੋਰੋਨਾਵਾਇਰਸ ਦੇ ਇਲਾਜ਼ ਲਈ ਕੀਤੀ ਜਾਵੇਗੀ।