ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ(Punjabi singer Sidhu Moosewala) ਦੇ ਕਤ ਲ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲਾਰੈਂਸ ਬਿਸ਼ਨੋਈ ਗੈਂ ਗ (Lawrence Bishnoi Gang) ਦੇ ਅਹਿਮ ਮੈਂਬਰ ਸਚਿਨ ਬਿਸ਼ਨੋਈ ਥਾਪਨ(Sachin Bishnoi Thapan) ਨੂੰ ਅਜ਼ਰਬਾਈਜਾਨ(Azerbaijan) ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਿਊਜ਼-18 ਮੁਤਾਬਿਕ ਵਿਦੇਸ਼ ਮੰਤਰਾਲੇ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਪੰਜਾਬ ਪੁਲਿਸ (Punjab police) ਮੁਤਾਬਕ ਸਚਿਨ ਹੀ ਉਹ ਵਿਅਕਤੀ ਹੈ, ਜਿਸ ਨੇ ਮੂਸੇਵਾਲਾ ਦੇ ਕ ਤਲ ਦੀ ਸਾਜ਼ਿਸ਼ ਰਚੀ ਸੀ। ਉਸ ਨੇ ਸ਼ੂਟ ਰਾਂ ਨੂੰ ਹਥਿਆਰ ਮੁਹੱਈਆ ਕਰਵਾਏ ਅਤੇ ਹਰ ਪੱਖੋਂ ਪੂਰੀ ਸਪੋਰਟ ਦਿੱਤੀ ਸੀ।
ਸਚਿਨ ਬਿਸ਼ਨੋਈ ਨੇ 2 ਜੂਨ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਸਿੱਧੂ ਮੂਸੇਵਾਲਾ ਕਤ ਲੇਆਮ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਨੇ ਵੀਡੀਓ ਸੰਦੇਸ਼ ਵਿੱਚ ਆਵਾਜ਼ ਦੀ ਪੁਸ਼ਟੀ ਕੀਤੀ ਸੀ ਕਿ ਇਹ ਸਚਿਨ ਬਿਸ਼ਨੋਈ ਹੈ। ਬਾਅਦ ‘ਚ ਦਿੱਲੀ ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਕਿਵੇਂ ਸਚਿਨ ਨੇ ਸੰਗਮ ਵਿਹਾਰ ਦੇ ਪਤੇ ‘ਤੇ ਜਾਅਲੀ ਪਾਸਪੋਰਟ ਬਣਾਇਆ ਅਤੇ ਅਜ਼ਰਬਾਈਜਾਨ ਭੱਜਣ ‘ਚ ਕਾਮਯਾਬ ਹੋ ਗਿਆ।
ਦੱਸ ਦੇਈਏ ਕਿ ਸਚਿਨ ਬਸ਼ਨੋਈ ਥਾਪਨ ‘ਤੇ ਪਹਿਲਾਂ ਵੀ ਕਤਲ, ਫਿਰੌਤੀ ਵਰਗੇ ਅਪਰਾਧਾਂ ਦੇ ਕਈ ਮਾਮਲੇ ਦਰਜ ਹਨ। ਮਾਨਸਾ ਪੁਲਿਸ ਨੇ ਉਸ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਮੁਲਜ਼ਮ ਵੀ ਬਣਾਇਆ ਹੋਇਆ ਹੈ। ਜ਼ਿਕਰਯੋਗ ਹੈ ਕਿ 29 ਮਈ 2022 ਦੀ ਸ਼ਾਮ ਨੂੰ ਮਾਨਸਾ ਜ਼ਿਲ੍ਹੇ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਵੀਡੀਓ ਜਾਰੀ ਕਰਕੇ ਲਈ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ
ਗੈਂਗਸਟਰ ਸਚਿਨ ਬਿਸ਼ਨੋਈ ਨੇ 2 ਜੂਨ ਨੂੰ ਇੱਕ ਵੀਡੀਓ ਸੰਦੇਸ਼ ਰਾਹੀਂ ਸਿੱਧੂ ਮੂਸੇਵਾਲਾ ਕਤਲੇਆਮ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਨੇ ਵੀਡੀਓ ਸੰਦੇਸ਼ ਵਿੱਚ ਆਵਾਜ਼ ਦੀ ਪੁਸ਼ਟੀ ਕੀਤੀ ਸੀ ਕਿ ਇਹ ਸਚਿਨ ਬਿਸ਼ਨੋਈ ਹੈ। ਬਾਅਦ ‘ਚ ਦਿੱਲੀ ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਸਚਿਨ ਜਾਅਲੀ ਪਾਸਪੋਰਟ ਬਣਾ ਕੇ ਅਜ਼ਰਬਾਈਜਾਨ ਭੱਜਣ ‘ਚ ਕਾਮਯਾਬ ਹੋ ਗਿਆ। ਦਿੱਲੀ ਅਤੇ ਪੰਜਾਬ ਪੁਲਿਸ ਨੇ ਸਚਿਨ ਬਿਸ਼ਨੋਈ ਬਾਰੇ ਅਜ਼ਰਬਾਈਜਾਨ ਦੇ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਸੀ। ਪੰਜਾਬ ਪੁਲਿਸ ਅਤੇ ਵਿਦੇਸ਼ ਮੰਤਰਾਲੇ ਨੇ ਸਚਿਨ ਦੀ ਅਜ਼ਰਬਾਈਜਾਨ ਤੋਂ ਭਾਰਤ ਹਵਾਲਗੀ ਲਈ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਪੰਜਾਬ ਪੁਲੀਸ ਨੂੰ ਭੇਜੇ ਪੱਤਰ ਵਿੱਚ ਵਿਦੇਸ਼ ਮੰਤਰਾਲੇ ਨੇ ਹਵਾਲਗੀ ਵਿੱਚ ਤੇਜ਼ੀ ਲਿਆਉਣ ਲਈ ਮੁਲਜ਼ਮ ਦੇ ਅਪਰਾਧਿਕ ਇਤਿਹਾਸ, ਗ੍ਰਿਫ਼ਤਾਰੀ ਵਾਰੰਟ ਅਤੇ ਮੂਸੇਵਾਲਾ ਕਤਲ ਵਿੱਚ ਉਸ ਦੀ ਭੂਮਿਕਾ ਬਾਰੇ ਸਾਰੇ ਵੇਰਵੇ ਮੰਗੇ ਹਨ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਾਰੇ ਖੁਲਾਸਾ
ਦੱਸਿਆ ਜਾ ਰਿਹਾ ਹੈ ਕਿ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੀ ਲੋਕੇਸ਼ਨ ਵੀ ਟਰੇਸ ਹੋ ਗਈ ਹੈ। ਮੀਡੀਆ ਰਿਪੋਰਟ ਮੁਤਾਬਿਕ ਪੁਲਿਸ ਵੱਲੋਂ ਅਨਮੋਲ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਉਸ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਵਜੋਂ ਵੀ ਸੂਚੀਬੱਧ ਕੀਤਾ ਗਿਆ ਹੈ। ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏਆਈਜੀ ਗੁਰਮੀਤ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਬਰਾੜ ਦੇ ਨਾਲ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਅਨਮੋਲ ਬਿਸ਼ਨੋਈ ਦੀ ਲੋਕੇਸ਼ਨ ਟਰੇਸ ਕੀਤੀ ਹੈ। ਇੱਥੇ ਏਜੀਟੀਐਫ ਅਤੇ ਮਾਨਸਾ ਪੁਲਿਸ ਨੇ ਸਚਿਨ ਬਿਸ਼ਨੋਈ ਥਾਪਨ ਦੀ ਹਵਾਲਗੀ ਲਈ ਦਸਤਾਵੇਜ਼ ਤਿਆਰ ਕਰਨੇ ਸ਼ੁਰੂ ਕਰ ਦਿੱਤੇ ਹਨ।
ਦਿੱਲੀ ਤੋਂ ਫਰਜ਼ੀ ਪਾਸਪੋਰਟ ਭੱਜੇ ਇਹ ਅਹਿਮ ਗੈਂਗਸਟਰ
ਸਚਿਨ ਅਤੇ ਅਨਮੋਲ ਉਨ੍ਹਾਂ 4 ਗੈਂਗਸਟਰਾਂ ‘ਚੋਂ ਹਨ, ਜੋ ਕਥਿਤ ਤੌਰ ‘ਤੇ ਸਿੱਧੂ ਮੂਸੇਵਾਲਾ ਦੇ ਸਨਸਨੀਖੇਜ਼ ਕਤਲ ‘ਚ ਸ਼ਾਮਲ ਸਨ। ਇਹ ਦੋਵੇਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਜ਼ੀ ਪਾਸਪੋਰਟ ਬਣਾ ਕੇ ਵਿਦੇਸ਼ ਭੱਜ ਗਏ ਸਨ। ਬਾਕੀ 2 ਮੁਲਜ਼ਮਾਂ ਵਿੱਚ ਗੋਲਡੀ ਬਰਾੜ ਅਤੇ ਲਿਪਿਨ ਨਹਿਰਾ ਸ਼ਾਮਲ ਹਨ, ਜੋ ਕੈਨੇਡਾ ਵਿੱਚ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਾਰੇਂਸ ਬਿਸ਼ਨੋਈ ਨੇ ਆਪਣੇ ਭਰਾ ਅਨਮੋਲ ਅਤੇ ਕਰੀਬੀ ਸਹਿਯੋਗੀ ਸਚਿਨ ਨੂੰ ਬਚਾਉਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਉਸ ਲਈ ਜਾਅਲੀ ਪਾਸਪੋਰਟ ਬਣਾਏ ਸਨ। ਇਹ ਪਾਸਪੋਰਟ ਖੇਤਰੀ ਪਾਸਪੋਰਟ ਦਫ਼ਤਰ ਦਿੱਲੀ ਵੱਲੋਂ ਜਾਰੀ ਕੀਤੇ ਗਏ ਸਨ। ਅਨਮੋਲ ਦੇ ਖਿਲਾਫ 18 ਅਪਰਾਧਿਕ ਮਾਮਲੇ ਪੈਂਡਿੰਗ ਹਨ ਅਤੇ ਆਖਰੀ ਵਾਰ ਜੋਧਪੁਰ ਜੇਲ ਵਿੱਚ ਸੀ ਜਿੱਥੋਂ ਉਸਨੂੰ 7 ਅਕਤੂਬਰ, 2021 ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਇਸੇ ਤਰ੍ਹਾਂ ਸਚਿਨ 12 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ।