‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੁੱਝ ਦਿਨ ਪਹਿਲਾਂ ਕੋਰੋਨਾ ਪਾਜ਼ੇਟਿਵ ਹੋਏ ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਹੁਣ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਰਾਹੀਂ ਦਿੱਤੀ ਹੈ। ਸਚਿਨ ਕੋਰੋਨਾ ਹੋਣ ਕਾਰਨ ਘਰ ਵਿੱਚ ਹੀ ਇਕਾਂਤਵਾਸ ਵਿੱਚ ਸਨ।
ਆਪਣੇ ਟਵੀਟ ਵਿੱਚ ਸਚਿਨ ਨੇ ਕਿਹਾ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿੱਚ ਦਾਖਲ ਹੋਣਾ ਪਿਆ ਹੈ। ਸਚਿਨ ਨੇ ਛੇਤੀ ਸਿਹਤਯਾਬ ਹੋਣ ਦੀ ਉਮੀਦ ਜਤਾਈ ਹੈ ਤੇ ਸਾਥੀ ਖਿਡਾਰੀਆਂ ਨੂੰ 2011 ਦੇ ਵਿਸ਼ਵ ਕੱਪ ਦੀ 10ਵੀਂ ਵਰ੍ਹੇਗੰਢ ਦੀ ਵਧਾਈ ਵੀ ਦਿੱਤੀ ਹੈ।
ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਹਸਪਤਾਲ ਵਿੱਚ ਭਰਤੀ
