The Khalas Tv Blog Punjab ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Punjab Religion

ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਈਮੇਲ ‘ਤੇ ਆਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਾਈਪਾਂ ਵਿੱਚ RDX ਭਰਿਆ ਹੋਇਆ ਹੈ ਅਤੇ ਧਮਾਕੇ ਕੀਤੇ ਜਾਣਗੇ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ, ਈਮੇਲ ਵਿੱਚ ਲਿਖੇ ਸ਼ਬਦਾਂ ਨੂੰ ਜਨਤਕ ਨਹੀਂ ਕੀਤਾ ਗਿਆ ਹੈ। SGPC ਅਤੇ ਅੰਮ੍ਰਿਤਸਰ ਪੁਲਿਸ ਵੀ ਅਲਰਟ ‘ਤੇ ਹੈ। BSF ਅਤੇ ਪੁਲਿਸ ਕਮਾਂਡੋ ਤਾਇਨਾਤ ਕੀਤੇ ਗਏ ਹਨ। ਹਰ ਆਉਣ ਵਾਲੇ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਪਹਿਲਾਂ, ਸੋਮਵਾਰ ਅਤੇ ਮੰਗਲਵਾਰ ਨੂੰ ਵੀ ਈਮੇਲ ਭੇਜ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮਸਲੇ ‘ਤੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 1984 ਵਿੱਚ ਇਸ ਨੂੰ ਭਾਰੀ ਨੁਕਸਾਨ ਹੋਇਆ ਸੀ। ਗੁਰੂਆਂ ਦੇ ਉਪਦੇਸ਼ ਕੁਝ ਲੋਕਾਂ ਨੂੰ ਅੱਜ ਵੀ ਪਸੰਦ ਨਹੀਂ ਹਨ। 14 ਜੁਲਾਈ ਤੋਂ ਐਸਜੀਪੀਸੀ ਨੂੰ ਧਮਕੀਆਂ ਵਾਲੀਆਂ ਈਮੇਲਾਂ ਮਿਲ ਰਹੀਆਂ ਹਨ, ਜਿਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ।

ਧਾਮੀ ਨੇ ਕਿਹਾ ਕਿ ਈਮੇਲ ਰਾਹੀਂ ਧਮਕੀਆਂ ਦੇਣ ਦਾ ਸਿਲਸਿਲਾ 14 ਜੁਲਾਈ ਤੋਂ ਸ਼ੁਰੂ ਹੋਇਆ। ਪਹਿਲੀ ਈਮੇਲ 14 ਜੁਲਾਈ ਨੂੰ ਕੀਤੀ ਗਈ ਅਤੇ 15 ਜੁਲਾਈ ਨੂੰ ਦੂਜਾ ਈਮੇਲ ਕੇਰਲ ਦੇ ਮੁੱਖ ਮੰਤਰੀ ਅਤੇ ਸਾਬਕਾ ਚੀਫ਼ ਜਸਟਿਸ ਦੀ ਜਾਅਲੀ ID ਤੋਂ ਭੇਜਿਆ ਗਿਆ ਸੀ। ਅੱਜ ਸਵੇਰੇ, ਆਸਿਫ਼ ਕਪੂਰ ਨਾਮ ਦੇ ਈਮੇਲ ਪਤੇ ਤੋਂ ਇੱਕ ਈਮੇਲ ਆਇਆ। ਇਹ ਈਮੇਲ ਸੀਐਮ ਭਗਵੰਤ ਮਾਨ ਅਤੇ MP ਗੁਰਜੀਤ ਸਿੰਘ ਔਜਲਾ ਨੂੰ ਵੀ ਭੇਜਿਆ ਗਿਆ ਸੀ।

ਹਰਜਿੰਦਰ ਸਿੰਘ ਧਾਮੀ ਨੇ ਗੁਰਜੀਤ ਔਜਲਾ ਤੇ ਭਗਵੰਤ ਮਾਨ ‘ਤੇ ਸਵਾਲ ਉਠਾਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਇਹ ਧਮਕੀ ਭਰੀ ਈਮੇਲ ਮਿਲ ਗਈ ਸੀ ਤਾਂ ਉਹਨਾਂ ਨੇ ਇਸ ‘ਤੇ ਪ੍ਰਤੀ ਕਰਿਆ ਜਾਂ ਕੋਈ ਵੀ ਐਕਸ਼ਨ ਕਿਉਂ ਨਹੀਂ ਲਿਆ ? ਉਨ੍ਹਾਂ ਨੇ ਸ਼ੱਕ ਜਤਾਇਆ ਕਿ ਕੀ ਸੰਗਤ ਦੇ ਆਗਮਨ ਨੂੰ ਘਟਾਉਣ ਦੀ ਸਾਜ਼ਿਸ਼ ਹੈ। ਉਹਨਾਂ ਨੇ ਸਵਾਲ ਉਠਾਉਂਦਾ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਲੈ ਕੇ ਚੁੱਕ ਕਿਉਂ ਹੈ ?

ਹਰਜਿੰਦਰ ਸਿੰਘ ਧਾਮੀ ਨੇ ਖਦਸ਼ਾ ਜਤਾਇਆ ਹੈ ਕਿ ਸ਼ਾਇਦ ਇਸ ਵਿੱਚ ਪਿੱਛੇ ਕੋਈ ਸਾਜਿਸ਼ ਤਾਂ ਨਹੀਂ ਹੈ। ਉਹਨਾਂ ਨੇ ਕਿਹਾ ਕਿ ਸਾਈਬਰ ਸੈਲ ਅਤੇ ਪੁਲਿਸ ਨੂੰ ਇਸ ਮਾਮਲੇ ਨੂੰ ਲੈ ਕੇ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਪਤਾ ਲਗਾਉਣਾ ਚਾਹੀਦਾ ਹੈ ਕਿ ਇਸ ਸਭ ਦੇ ਪਿੱਛੇ ਕੌਣ ਜਿੰਮੇਵਾਰ ਹਨ।

ਜ਼ਿਕਰਯੋਗ ਹੈ ਕਿ ਲਗਾਤਾਰ ਮਿਲ ਰਹੀਆਂ ਧਮਕੀਆਂ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਹੀ ਚੱਪੇ-ਚੱਪੇ ‘ਤੇ ਐੱਸ. ਜੀ. ਪੀ. ਸੀ. ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਇਲਾਵਾ ਬੀ. ਐੱਸ. ਐੱਫ਼. ਨੇ ਦਰਬਾਰ ਸਾਹਿਬ ਵਿਚ ਤਲਾਸ਼ੀ ਮੁਹਿੰਮ ਵੀ ਚਲਾਈ ਹੈ।

 

Exit mobile version