ਬਿਉਰੋ ਰਿਪੋਰਟ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫੇਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮੁੱਦਾ ਚੁੱਕਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਮੁਕੱਦਮੇ ਦੀ ਮਨਜ਼ੂਰੀ ਰੋਕਣ ਦਾ ਇਲਜ਼ਾਮ ਲਾਇਆ ਹੈ।
ਬਾਜਵਾ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਮੁਕੱਦਮੇ ਦੀ ਮੰਗ ਵਾਲੀ ਫਾਈਲ ਢਾਈ ਸਾਲਾਂ ਤੋਂ ਮੁੱਖ ਮੰਤਰੀ ਕੋਲ ਪੈਂਡਿੰਗ ਹੈ। ਉਨ੍ਹਾਂ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਸਿੱਖ ਬਹੁਗਿਣਤੀ ਵਾਲੇ ਸੂਬੇ ਵਿੱਚ ਸਰਕਾਰ ਦੀ ਕਾਰਜਕੁਸ਼ਲਤਾ ’ਤੇ ਸਵਾਲ ਚੁੱਕਿਆ ਕਿ ਬੇਅਦਬੀਆਂ ਦੇ ਦੋਸ਼ੀ ਨੂੰ ਸਜ਼ਾ ਨਹੀਂ ਮਿਲਦੀ।