15 ਅਗਸਤ (15 August)ਨੂੰ ਜਿੱਥੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (SAD Amritsar) ਅਤੇ ਦਲ ਖਾਲਸਾ (Dal Khalsa) ਵੱਲੋਂ ਪੰਜਾਬ ਲਈ ਕਾਲਾ ਦਿਨ ਮਨਾਇਆ ਜਾ ਰਿਹਾ ਹੈ। ਇਨ੍ਹਾਂ ਵੱਲੋਂ ਤਰਨ ਤਾਰਨ ਵਿੱਚ 15 ਅਗਸਤ ਨੂੰ ਕਾਲਾ ਦਿਨ ਮਨਾਇਆ ਜਾ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤਰਨ ਤਾਰਨ ਦੀ ਪੁਰਾਣੀ ਕਚਿਹਰੀ ਤੋਂ ਲੈ ਕੇ ਦਰਸ਼ਨੀ ਡਿਓੜੀ ਦਰਬਾਰ ਸਾਹਿਬ ਤੱਕ ਰੋਸ ਮਾਰਚ ਕੀਤਾ ਜਾਵੇਗਾ। ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕਿਹਾ ਗਿਆ ਹੈ ਕਿ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜੋੜੀ ਨੇ ਦੇਸ਼ ਵਿੱਚ ਤਾਨਾਸ਼ਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਹੋ ਰਹੇ ਧੱਕੇ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੋਵਾਂ ਜਥੇਬੰਦੀਆਂ ਨੇ ਕਿਹਾ ਕਿ ਐਨ.ਐਸ.ਏ ਤਹਿਤ ਕੀਤੀ ਨਜਾਇਜ਼ ਗ੍ਰਿਫਤਾਰੀਆਂ ਸਮੇਤ ਹੋਰ ਕਈ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ – ਐੱਸਜੀਪੀਸੀ ਪ੍ਰਧਾਨ ਨੇ ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ ‘ਚ ਕੜੇ ਲੁਹਾਉਣ ਦੀ ਕੀਤੀ ਨਿੰਦਾ