ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ 28 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਚੀਮਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਨਿੱਜੀ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੇ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ।
ਦੱਸ ਦੇਈਏ ਕਿ ਦੂਜੇ ਪਾਸੇ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਬਾਅਦ ਤੈਅ ਹੈ ਕਿ ਹੁਣ SGCP ਚੋਣਾਂ ਵਿੱਚ ਬੀਬੀ ਜਗੀਰ ਕੌਰ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਚਾਲੇ ਮੁਕਾਬਲਾ ਹੋਵੇਗਾ।
After one to one meetings with Members of SGPC belonging to SAD & after detailed discussions with senior leaders of the party, the SAD Working President S Balwinder S Bhundar has declared S Harjinder Singh Dhami as candidate for the post of President of SGPC in the election of… pic.twitter.com/usXug7s2gi
— Dr Daljit S Cheema (@drcheemasad) October 24, 2024