‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹਰਸਿਮਰਤ ਕੌਰ ਬਾਦਲ ਨੇ ਕਈ ਕੰਮ ਕਰਵਾਏ ਹਨ। ਬਠਿੰਡਾ ਵਿਚ ਗੁਲਾਬੀ ਸੁੰਡੀ ਦੇ ਹਮਲੇ ਦੇ ਵਿਰੋਧ ਵਿਚ ਸਰਕਾਰ ਖਿਲਾਫ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਲਗਾਤਾਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਆਰਡੀਨੈਂਸ ਸੀ ਤਾਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਸਾਰੀਆਂ ਜਥੇਬੰਦੀਆਂ ਨਾਲ ਗੱਲ ਕਰਕੇ ਇਹ ਬਿਲ ਪਾਸ ਕਰਿਓ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਾਰੇ ਦੁਖ ਦਰਦ ਪੱਕੇ ਤੌਰ ਤਾਂ ਹੱਲ ਹੋਣਗੇ ਜਦੋਂ ਤੁਸੀਂ ਸ਼ਿਰੋਮਣੀ ਅਕਾਲੀ ਤੇ ਬਹੁਜਨ ਪਾਰਟੀ ਦੀ ਸਰਕਾਰ ਬਣਾਓਗੇ। ਬਾਦਲ ਨੇ ਕਿਹਾ ਕਿ ਸ਼ਿਰੋਮਣੀ ਅਕਾਲੀ ਦਲ ਨੇ ਸਿਰਫ ਉਹੀ ਨਹੀਂ ਕੀਤਾ ਜੋ ਸਿਰਫ ਕਿਹਾ ਹੈ। ਉਸ ਤੋਂ ਕਈ ਗੁਣਾ ਵੱਧ ਕੰਮ ਕੀਤਾ ਹੈ। ਬਠਿੰਡਾ ਵਿਚ ਸਰਕਾਰ ਨੇ ਤਿੰਨ ਯੂਨੀਵਰਸਿਟੀਆਂ ਬਣਾਈਆਂ ਹਨ। ਕਾਂਗਰਸ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਕੁੱਝ ਨਹੀਂ ਕੀਤਾ ਹੈ।