ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਸਿੱਖਾਂ ਦੀ ਸਰਵਉੱਚ ਅਥਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਅਤੇ ਮਾਣ-ਸਨਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ, ਬੁਲਾਰਿਆਂ ਅਤੇ ਆਈ ਟੀ ਸੈੱਲ, ਸੋਸ਼ਲ ਮੀਡੀਆ ਦੇ ਸਾਰੇ ਕਾਰਕੁਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਅਹਿਮ ਮੁੱਦੇ ਬਾਰੇ ਕੋਈ ਵੀ ਟਿੱਪਣੀ ਜਾਂ ਬਿਆਨ ਨਾ ਦੇਣ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਚੀਮਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਜਾਰੀ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਮੁਤਾਬਕ ਪਾਰਟੀ ਦੇ ਬੁਲਾਰਿਆਂ ਨੂੰ ਵੀ ਮੀਡੀਆ ਵਿੱਚ ਇਸ ਮੁੱਦੇ ’ਤੇ ਚਰਚਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਸਿੱਖਾਂ ਦੀ ਸਰਵਉੱਚ ਅਥਾਰਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਤਿਕਾਰ ਅਤੇ ਮਾਣ-ਸਨਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ, ਬੁਲਾਰਿਆਂ ਅਤੇ ਆਈ ਟੀ ਸੈੱਲ, ਸੋਸ਼ਲ ਮੀਡੀਆ ਦੇ ਸਾਰੇ ਕਾਰਕੁਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਵਿਚਾਰ ਅਧੀਨ ਅਹਿਮ ਮੁੱਦੇ ਬਾਰੇ ਕੋਈ ਵੀ ਟਿੱਪਣੀ ਜਾਂ ਬਿਆਨ ਨਾ ਦੇਣ…
— Dr Daljit S Cheema (@drcheemasad) November 25, 2024
ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀਆਂ ਗਈਆਂ ਹੋਰ ਸਾਰੀਆਂ ਹਦਾਇਤਾਂ ਦੀ ਹਰ ਇੱਕ ਨੂੰ ਅੱਖਰ-ਅੱਖਰ ਨਾਲ ਪਾਲਣਾ ਕਰਨੀ ਚਾਹੀਦੀ ਹੈ।