The Khalas Tv Blog Punjab ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਮੈਂਬਰਾਂ ਤੇ ਕਾਰਕੁੰਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਮਲਿਆਂ ’ਤੇ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ
Punjab Religion

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਮੈਂਬਰਾਂ ਤੇ ਕਾਰਕੁੰਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਮਲਿਆਂ ’ਤੇ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਸਿੱਖਾਂ ਦੀ ਸਰਵਉੱਚ ਅਥਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਅਤੇ ਮਾਣ-ਸਨਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ, ਬੁਲਾਰਿਆਂ ਅਤੇ ਆਈ ਟੀ ਸੈੱਲ, ਸੋਸ਼ਲ ਮੀਡੀਆ ਦੇ ਸਾਰੇ ਕਾਰਕੁਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਅਹਿਮ ਮੁੱਦੇ ਬਾਰੇ ਕੋਈ ਵੀ ਟਿੱਪਣੀ ਜਾਂ ਬਿਆਨ ਨਾ ਦੇਣ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਚੀਮਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਜਾਰੀ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਮੁਤਾਬਕ ਪਾਰਟੀ ਦੇ ਬੁਲਾਰਿਆਂ ਨੂੰ ਵੀ ਮੀਡੀਆ ਵਿੱਚ ਇਸ ਮੁੱਦੇ ’ਤੇ ਚਰਚਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀਆਂ ਗਈਆਂ ਹੋਰ ਸਾਰੀਆਂ ਹਦਾਇਤਾਂ ਦੀ ਹਰ ਇੱਕ ਨੂੰ ਅੱਖਰ-ਅੱਖਰ ਨਾਲ ਪਾਲਣਾ ਕਰਨੀ ਚਾਹੀਦੀ ਹੈ।

ਸਬੰਧਿਤ ਖ਼ਬਰ – ਗਿਆਨੀ ਰਘਬੀਰ ਸਿੰਘ ਨੇ ਇਸ ਦਿਨ ਸੱਦੀ ਇਕੱਤਰਤਾ! ਅਕਾਲੀ ਦਲ ਦੇ ਆਗੂਆਂ ਸਮੇਤ ਹੋਰ ਪੰਥਕ ਮਾਮਲਿਆਂ ਤੇ ਹੋਵੇਗਾ ਫੈਸਲਾ! ਪੁਰਾਣੇ ਜਥੇਦਾਰਾਂ ਤੋਂ ਵੀ ਮੰਗਿਆ ਸ਼ਪੱਸ਼ਟੀਕਰਨ
Exit mobile version