The Khalas Tv Blog Punjab ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ 13 ਅਕਤੂਬਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ
Punjab

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ 13 ਅਕਤੂਬਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ 13 ਅਕਤੂਬਰ ਨੂੰ ਦੁਪਹਿਰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੌਰਾਨ ਕਮੇਟੀ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦੇ ਕਤਲ, ਝੋਨੇ ਦੀ ਖ਼ਰੀਦ ਦੇ ਵੱਡੇ ਸੰਕਟ ਅਤੇ ਸੂਬੇ ਦੇ ਨਾਲ-ਨਾਲ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਚਰਚਾ ਕਰੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਚੀਮਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਜਾਰੀ ਕਰਦਿਆਂ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ।

Exit mobile version